1, ਮਾਰਚ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ 5 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਸਹਾਇਕ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।