Menu

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ : ਹਰਪਾਲ ਸਿੰਘ ਚੀਮਾ

1, ਮਾਰਚ – ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ।
ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ‘ਤੇ ਹੋਣ ਵਾਲੀ ਬਹਿਸ ਦੌਰਾਨ ਸਰਕਾਰ ਨੂੰ ਸਵਾਲ ਕਰਦੀ ਅਤੇ ਆਪਣੇ ਸੁਝਾਅ ਵੀ ਪੇਸ਼ ਕਰਦੀ।
ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਕੀ ਉਸ ਵੇਲੇ ਦੇ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਹੁਣ ਭਾਜਪਾ ਵਿੱਚ ਚਲੇ ਗਏ ਹਨ, ਨੇ ਕਦੇ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਨੂੰ ਕੋਈ ਪੱਤਰ ਲਿਖਿਆ ਸੀ? ਉਨ੍ਹਾਂ ਕਿਹਾ ਕਿ ਜਦੋਂ ਇੰਨ੍ਹਾਂ ਕਾਲੇ ਕਾਨੂੰਨਾਂ ਬਾਰੇ ਨੀਤੀ ਬਣ ਰਹੀ ਸੀ ਤਾਂ ਉਸ ਸਮੇਂ ਦੇ ਪੰਜਾਬ ਦੇ ਵਿਤ ਮੰਤਰੀ ਨੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਾਜਰੀ ਭਰ ਕੇ ਭਾਜਪਾ ਦੁਆਰਾ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੀ ਹਾਮੀ ਭਰੀ ਸੀ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਆਮ ਆਦਮੀ ਪਾਰਟੀ ਅਤੇ ਇਸ ਦੀ ਦਿੱਲੀ ਸਰਕਾਰ ਸੰਘਰਸ਼ ਦੌਰਾਨ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਹਿਲਾਂ ਵੀ ਕਿਸਾਨਾਂ ਨਾਲ ਸੀ, ਹੁਣ ਵੀ ਹੈ ਅਤੇ ਭਵਿੱਖ ਵਿੱਚ ਵੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਸ਼ੁੱਭਕਰਨ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ 1 ਕਰੋੜ ਰੁਪਏ ਦੀ ਸਹਾਇਤਾ ਅਤੇ ਉਸ ਦੀਆਂ ਭੈਣਾਂ ਦੀ ਭਵਿੱਖ ਵਿੱਚ ਵੀ ਹਰ ਸੰਭਵ ਸਹਾਇਤਾ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਮੁੜ ਦੁਹਰਾਇਆ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਵਿੱਚ ਸਿਰਫ ਇਸ ਲਈ ਰੁਕਾਵਟ ਪਾਈ ਗਈ ਕਿਉਂਕਿ ਇਸ ਦੌਰਾਨ ਉਨ੍ਹਾਂ ਪੰਜਾਬ ਦੀ ਨਵੀਂ ਖੇਡ ਨੀਤੀ, ਖਿਡਾਰੀਆਂ ਨੂੰ ਨੌਕਰੀਆਂ, ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ, ਜੀ.ਵੀ.ਕੇ ਵਰਗੇ ਨਿੱਜੀ ਕੰਪਨੀ ਦੇ ਬਿਜਲੀ ਤਾਪ ਘਰ ਦੀ ਪੰਜਾਬ ਸਰਕਾਰ ਦੁਆਰਾ ਖਰੀਦ, ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਦਾ ਨਿਰਮਾਣ, ਆਮ ਆਦਮੀ ਕਲੀਨਿਕਾਂ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦਾ ਇਲਾਜ, ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ, 12000 ਅਧਿਆਪਕਾਂ ਦੀ ਤਨਖ਼ਾਹ 25000 ਰੁਪਏ ਤੈਅ ਕੀਤੀ ਗਈ ਜੋ ਪਹਿਲਾਂ ਘੱਟ ਤਨਖ਼ਾਹਾਂ ‘ਤੇ ਕੱਚੇ ਅਧਿਆਪਕਾਂ ਵਜੋਂ ਕੰਮ ਕਰ ਰਹੇ ਸਨ, ਵਿਦੇਸ਼ਾਂ ਤੋਂ ਨੌਜਵਾਨਾਂ ਦੀ ਵਤਨ ਵਾਪਸੀ, 42000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਟੇਲਾਂ ਤੱਕ ਪਾਣੀ ਪਹੁੰਚਾਉਣ ਆਦਿ ਦਾ ਜਿਕਰ ਕਰਨਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਗਿਨਾਉਣ ਲਈ ਆਪਣੇ ਬੀਤੇ ਪੰਜ ਸਾਲਾਂ ਦੇ ਕਾਰਜ਼ਕਾਲ ਦੀ ਇੱਕ ਵੀ ਪ੍ਰਾਪਤੀ ਨਹੀਂ ਹੈ ਇਸ ਲਈ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਬਰਦਾਸ਼ਤ ਨਹੀਂ ਕਰ ਸਕੀ।

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਈਡੀ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40398 posts
  • 0 comments
  • 0 fans