Menu

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ. 

1, ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸੰਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ  ਨੇ ਦਿੱਤੀ।
ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ।
ਉਨ੍ਹਾਂ ਕਿਹਾ ,“ਆਈ.ਸੀ.ਯੂ. ਕਾਰਜਸ਼ੀਲ ਹੈ ਅਤੇ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਦੇਣ ਲਈ ਤਿਆਰ ਹੈ।”ਉਨ੍ਹਾਂ ਕਿਹਾ ਕਿ ਇੱਥੇ ਕ੍ਰੈਸ਼ ਕਾਰਟਸ, ਮਰੀਜ਼ ਮਾਨੀਟਰ, ਡੀਫਿਬ੍ਰਿਲਟਰ ਅਤੇ ਵੈਂਟੀਲੇਟਰਾਂ ਦੇ ਨਾਲ ਇਨਫਿਊਜ਼ਨ ਪੰਪ ਵਰਗੇ ਸਾਰੇ ਜੀਵਨ ਬਚਾਊ ਉਪਕਰਣ  ਉਪਲਬਧ ਹਨ।
ਇਸ ਉਪਰਾਲੇ ਨੂੰ ਅਜੋਕੀਆਂ ਤੇ ਉੱਨਤ ਸਿਹਤ ਸੰਭਾਲ ਸਹੂਲਤਾਂ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਕਰਾਰ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਮੈਡੀਕਲ ਢਾਂਚੇ ਨੂੰ ਮਜ਼ਬੂਤ ਕਰੇਗੀ। ਬਾਅਦ ਵਿੱਚ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਏ.ਆਈ.ਐਮ.ਐਸ. ਮੁਹਾਲੀ ਵਿਖੇ ਨਵੀਂ ਬਣੀ ਅਤਿ-ਆਧੁਨਿਕ ਬਾਇਓਸੇਫਟੀ ਲੈਵਲ 2 ਲੈਬ ਦਾ ਵੀ ਦੌਰਾ ਕੀਤਾ, ਜੋ ਕਿ ਹੁਣ ਕੋਵਿਡ-19 ਦਾ ਪਤਾ ਲਗਾਉਣ ਲਈ ਸਾਰੀਆਂ ਆਰ.ਟੀ.ਪੀ.ਸੀ.ਆਰ. ਸਹੂਲਤਾਂ ਨਾਲ ਲੈਸ ਹੈ ਅਤੇ ਇੱਥੇ ਤਜਰਬੇਕਾਰ ਫੈਕਲਟੀ ਸਮੇਤ ਸਿੱਖਿਅਤ ਸਟਾਫ, ਜਿਸ ਵਿੱਚ ਖੋਜ ਵਿਗਿਆਨੀ, ਖੋਜ ਸਹਾਇਕ ਅਤੇ ਲੈਬ ਟੈਕਨੀਸ਼ੀਅਨ ਸ਼ਾਮਲ ਹਨ ।  ਪੂਰੀ ਤਰ੍ਹਾਂ ਨਾਲ ਲੈਸ ਇਸ ਲੈਬ ਵਿੱਚ ਬਾਇਓਸੇਫਟੀ ਕੈਬਨਿਟਾਂ, ਆਰ.ਐਨ.ਏ. ਐਕਸਟਰੈਕਟਰ, ਰੈਫਰੀਜੇਰੇਟਿਡ ਸੈਂਟਰਿਫਿਊਜ, ਵੌਰਟੈਕਸ ਮਿਕਸਰ, ਮਿੰਨੀ-ਸਪਿਨਰ, ਥਰਮੋ-ਸ਼ੇਕਰ, ਪਾਈਪੇਟਸ, ਆਟੋਕਲੇਵ, ਪੀਸੀਆਰ ਵਰਕਸਟੇਸ਼ਨ, -40 ਡਿਗਰੀ ਅਤੇ -80 ਡਿਗਰੀ ਸੈਲਸੀਅਸ ਡੀਪ ਫਰੀਜ਼ਰ, ਆਰਟੀਪੀਸੀਆਰ ਮਸ਼ੀਨਾਂ , ਪ੍ਰਿੰਟਰਾਂ ਸਮੇਤ ਕੰਪਿਊਟਰ ਯੂਨਿਟਾਂ ਅਤੇ ਸਾਰੀਆਂ ਲੋੜੀਂਦੀਆਂ  ਚੀਜ਼ਾਂ ਮੌਜੂਦ ਹਨ। ਇਹ ਉੱਨਤ ਬੁਨਿਆਦੀ ਢਾਂਚਾ ਅਤੇ ਨਵੀਨਤਮ ਉਪਕਰਣ ਲਗਾਈ ਜਾ ਰਹੀ ਹੈ ਅਤੇ ਜਲਦ ਹੀ ਇਹ ਲੈਬ ਕਾਰਜਸ਼ੀਲ ਹੋ ਜਾਵੇਗੀ।
ਇਸ ਮੌਕੇ ਸੁਪਰਡੈਂਟ ਡਾ: ਨਵਦੀਪ ਸਿੰਘ ਸੈਣੀ, ਐਸ.ਐਮ.ਓਜ਼ ਡਾ.ਐਚ.ਐਸ.ਚੀਮਾ ਅਤੇ ਡਾ: ਵਿਜੇ ਭਗਤ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans