ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ ਭਾਜਪਾ ਨੇਤਾ ਤਿਰੂਪਤੀ ਕਟਲਾ ਦਾ ਕਤਲ ਕਰ ਦਿਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਇਕ ਵਿਆਹ ‘ਚ ਸ਼ਾਮਲ ਹੋਣ ਗਏ ਭਾਜਪਾ ਨੇਤਾ ‘ਤੇ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਭਾਜਪਾ ਆਗੂ, ਜ਼ਿਲ੍ਹਾ ਮੈਂਬਰ ਅਤੇ ਸਹਿਕਾਰੀ ਸੈੱਲ ਕਮੇਟੀ ਦੇ ਕੋਆਰਡੀਨੇਟਰ ਹਨ।ਮ੍ਰਿਤਕ ਤਿਰੂਪਤੀ ਕਟਲਾ ਆਪਣੇ ਰਿਸ਼ਤੇਦਾਰ ਦੇ ਘਰ ਟੋਇਨਾਰ ਪਿੰਡ ‘ਚ ਵਿਆਹ ‘ਚ ਸ਼ਾਮਲ ਹੋਣ ਆਇਆ ਸੀ। ਅਨਵਰ ‘ਤੇ ਕੁਝ ਹਥਿਆਰਬੰਦ ਲੋਕਾਂ ਨੇ ਉਸ ਸਮੇਂ ਹਮਲਾ ਕਰ ਦਿਤਾ ਜਦੋਂ ਉਹ ਵਿਆਹ ਤੋਂ ਬਾਹਰ ਆ ਰਿਹਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਬੀਜਾਪੁਰ ਦੇ ਐਸਪੀ ਜਤਿੰਦਰ ਯਾਦਵ ਨੇ ਕਿਹਾ ਕਿ ਅਣਪਛਾਤੇ ਹਮਲਾਵਰਾਂ ਨੇ ਭਾਜਪਾ ਆਗੂ ਦੀ ਹੱਤਿਆ ਕਰ ਦਿਤੀ ਹੈ। ਨਕਸਲੀ ਹਮਲੇ ਦੀ ਵੀ ਸੰਭਾਵਨਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਹੀ ਭਾਜਪਾ ਨੇਤਾ ਦੀ ਉਡੀਕ ਕਰ ਰਹੇ ਸਨ।ਜਿਵੇਂ ਹੀ ਉਹ ਵਿਆਹ ਸਮਾਗਮ ਤੋਂ ਬਾਹਰ ਆਏ ਤਾਂ ਨਕਸਲੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿਤਾ। ਭਾਜਪਾ ਆਗੂ ਨੂੰ ਜ਼ਖ਼ਮੀ ਹਾਲਤ ਵਿਚ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਹੈ।