Menu

ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 2 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ  ਨੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣਾਂ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਂਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐਸ ਐਸ ਟੀ), ਵੀਡੀਓ ਸਰਵੈਲੈਂਸ ਟੀਮ (ਵੀਐਸਟੀ), ਵੀਡੀਓ ਵਿਊਵਿੰਗ ਟੀਮ (ਵੀਵੀਟੀ), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ(ਐਮਸੀਐਮਸੀ), ਜ਼ਿਲ੍ਹਾ ਕੰਪਲੈਂਟ ਸੈਲ ਆਦਿ ਨਾਲ ਸਬੰਧਤ ਕਾਰਜਾਂ ਬਾਰੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ  ਹਰਜਿੰਦਰ ਸਿੰਘ ਜੱਸਲ, ਸਹਾਇਕ ਕਮਿਸ਼ਨਰ  ਪੰਕਜ਼ ਕੁਮਾਰ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਅਧਿਕਾਰੀ ਆਦਿ ਹਾਜ਼ਰ ਸਨ।

ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ…

ਨਵੀਂ ਦਿੱਲੀ, 17 ਅਪ੍ਭਾਰੈਲ 2024- ਰਤੀ ਹਵਾਈ ਸੈਨਾ ਦੇ ਸਭ ਤੋਂ ਬਜ਼ੁਰਗ ਅਤੇ ਸਾਬਕਾ ਪਾਇਲਟ ਸਕੁਐਡਰਨ ਲੀਡਰ (ਸੇਵਾਮੁਕਤ) ਦਲੀਪ…

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ…

17 ਅਪ੍ਰੈਲ 2024-: ਵਾਰਿਸ ਪੰਜਾਬ ਦੇ (WPD)…

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39767 posts
  • 0 comments
  • 0 fans