Menu

ਦਿੱਲੀ ਕੂਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ

04,ਮਾਰਚ 2024:ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਲਈ ਹੁਣ ਦਿੱਲੀ ਨਹੀਂ ਜਾਣਗੇ। ਉਹ ਹਰਿਆਣਾ ਦੀ ਸਰਹੱਦ ‘ਤੇ ਡਟੇ ਰਹਿਣਗੇ। ਦਿੱਲੀ ਕੂਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਫੈਸਲਾ ਨਹੀਂ ਬਦਲਿਆ ਹੈ ਅਤੇ ਉਹ ਬਾਰਡਰ ਤੇ ਹੀ ਰਹਿਣਗੇ। ਅਸੀਂ ਕਿਸਾਨ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਹੀ ਰਹਾਂਗੇ, ਅਸੀਂ ਆਪਣੇ ਟਰੈਕਟਰਾਂ ਅਤੇ ਟਰਾਲੀਆਂ ਤੋਂ ਬਿਨਾਂ ਅੱਗੇ ਨਹੀਂ ਵਧਾਂਗੇ। ਅਸੀਂ ਦਿੱਲੀ ਵੱਲ ਮਾਰਚ ਕਰਨ ਦਾ ਆਪਣਾ ਫੈਸਲਾ ਨਹੀਂ ਬਦਲਿਆ। ਜਦੋਂ ਤੱਕ ਕੇਂਦਰ ਵੱਲੋਂ ਸੜਕਾਂ ਨੂੰ ਦੁਬਾਰਾ ਨਹੀਂ ਖੋਲ੍ਹਿਆ ਜਾਂਦਾ ਅਸੀਂ ਉਦੋਂ ਤੱਕ ਇੱਥੇ ਹੀ ਇੰਤਜ਼ਾਰ ਕਰਾਂਗੇ। ਅਸੀਂ ਦੂਜੇ ਰਾਜਾਂ ਦੇ ਕਿਸਾਨਾਂ ਨੂੰ 6 ਮਾਰਚ ਨੂੰ ਰੇਲਵੇ, ਬੱਸਾਂ ਜਾਂ ਕਿਸੇ ਹੋਰ ਵਾਹਨ ਦੀ ਵਰਤੋਂ ਕਰਕੇ ਦਿੱਲੀ ਵੱਲ ਮਾਰਚ ਕਰਨ ਲਈ ਕਿਹਾ ਹੈ। ਐਤਵਾਰ ਨੂੰ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਤੋਂ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ। ਇਸ ਲਈ 6 ਮਾਰਚ ਨੂੰ ਦੇਸ਼ ਦੇ ਹੋਰ ਰਾਜਾਂ ਦੇ ਕਿਸਾਨ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਜਾਣਗੇ। ਉੱਥੇ ਹੀ ਕਿਸਾਨ ਜੰਤਰ-ਮੰਤਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ ਪਰ ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ।

ਪੰਧੇਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸਰਹੱਦਾਂ ‘ਤੇ ਅੰਦੋਲਨ ਜਾਰੀ ਰਹੇਗਾ। ਹੁਣ ਕਿਸਾਨ 6 ਮਾਰਚ ਨੂੰ ਬਿਨਾਂ ਟਰੈਕਟਰ-ਟਰਾਲੀਆਂ ਤੋਂ ਦਿੱਲੀ ਜਾ ਰਹੇ ਹਨ। ਉਮੀਦ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਿਸਾਨਾਂ ਨੂੰ ਰਾਹ ਵਿੱਚ ਨਹੀਂ ਰੋਕੇਗੀ। ਉਨ੍ਹਾਂ ਨੂੰ ਜੰਤਰ-ਮੰਤਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਿੱਤਾ ਜਾਵੇਗਾ।ਇਹ ਐਲਾਨ ਖਨੌਰੀ ਸਰਹੱਦ ‘ਤੇ ਹਰਿਆਣਾ ਪੁਲਿਸ ਦੀ ਗੋਲੀਬਾਰੀ ‘ਚ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਉਨ੍ਹਾਂ ਦੇ ਜੱਦੀ ਪਿੰਡ ਬੱਲੋ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ। 14 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੇ ਕਿਸਾਨਾਂ ਨਾਲ ਮਿਲ ਕੇ ਦਿੱਲੀ ਦੇ ਰਾਮ ਲੀਲਾ ਮੈਦਾਨ ਜਾਂ ਜੰਤਰ-ਮੰਤਰ ‘ਤੇ ਮਹਾਪੰਚਾਇਤ ਦਾ ਆਯੋਜਨ ਕਰੇਗਾ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans