Menu

ਲਾਰੈਂਸ ਬਿਸ਼ਨੋਈ ਜੇਲ੍ਹ’ਚ ਇੰਟਰਵਿਊ ਕੇਸ : ਸਿਗਨਲ ਐਪ ਦਾ ਹੋਇਆ ਸੀ ਪ੍ਰਯੋਗ, SIT ਦੀ ਰਿਪੋਰਟ ‘ਚ ਹੋਇਆ ਖੁਲਾਸਾ

ਚੰਡੀਗੜ੍ਹ, 7 ਮਾਰਚ 2024: ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ੱਕੀ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤ ’ਚੋਂ ਹੋਈਆਂ ਦੋ ਇੰਟਰਵਿਊ ਦਾ ਮਾਮਲਾ ਹੱਲ ਕਰਨ ਲਈ ਹਾਈਕੋਰਟ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ  ਇਸ ਮਾਮਲੇ ਤੋਂ ਪਰਦਾ ਉਠਾਉਣ ਦੇ ਬਿਲਕੁਲ ਨੇੜੇ ਪੁੱਜ ਗਈ ਹੈ। ਡੀ.ਜੀ.ਪੀ. ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਬੁਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਨੂਪਇੰਦਰ ਸਿੰਘ ਤੇ ਜਸਟਿਸ ਕੀਰਤੀ ਸਿੰਘ ਦੀ ਬੈਂਚ ਅੱਗੇ ਸਥਿਤੀ ਰੀਪੋਰਟ ਰਾਹੀਂ ਜਾਣਕਾਰੀ ਦਿਤੀ ਕਿ ਇੰਟਰਵਿਊ ਕਿੱਥੋਂ ਹੋਈਆਂ, ਇਸ ਬਾਰੇ ਪਤਾ ਲਗਾ ਲਿਆ ਗਿਆ ਹੈ ਤੇ ਇਹ ਵੀ ਦਸਿਆ ਕਿ ਇਹ ਇੰਟਰਵਿਊ ਸਿਗਨਲ ਐਪ ਰਾਹੀਂ ਕੀਤੀ ਗਈ। ਜਿਸ ਮੋਬਾਈਲ ਫੋਨ ਰਾਹੀਂ ਸਿਗਨਲ ਐਪ ਤੋਂ ਇਹ ਇੰਟਰਵਿਊ ਕੀਤੀ ਗਈ, ਉਹ ਮੋਬਾਈਲ ਫੋਨ ਕਬਜ਼ੇ ’ਚ ਲੈ ਲਿਆ ਗਿਆ ਹੈ।

ਐਸ.ਆਈ.ਟੀ. ਨੇ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਇਸ ਮਾਮਲੇ ’ਚ ਪੁੱਛ-ਪੜਤਾਲ ਲਈ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ ’ਚੋਂ ਪੰਜਾਬ ਲਿਆਉਣ ਲਈ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕੀਤੇ ਗਏ ਹਨ ਤੇ ਆਉਦਿਆਂ ਹੀ ਕੁਝ ਤੱਥਾਂ ਦੀ ਲਾਰੈਂਸ ਕੋਲੋਂ ਦਰਿਆਫਤ ਉਪਰੰਤ ਇਸ ਮਾਮਲੇ ਦੀ ਸਾਰੀ ਪੋਲ ਖੋਲ ਦਿਤੀ ਜਾਵੇਗੀ। ਜਾਂਚ ਮੁਕੰਮਲ ਕਰਨ ਲਈ ਸਿੱਟ ਨੇ 3 ਮਹੀਨਿਆਂ ਦਾ ਸਮਾਂ ਹੋਰ ਮੰਗਿਆ ਹੈ, ਜਿਸ ’ਤੇ ਬੈਂਚ ਨੇ ਸੁਣਵਾਈ ਅੱਗੇ ਪਾ ਦਿਤੀ ਹੈ। ਇਸ ਤੋਂ ਇਲਾਵਾ ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਨੇ ਵੀ.ਸੀ. ਰਾਹੀਂ ਬੈਂਚ ਨੂੰ ਜਾਣੂੰ ਕਰਵਾਇਆ ਕਿ ਜੇਲਾਂ ’ਚ ਮੋਬਾਈਲ ਫੋਨ ਦੀ ਵਰਤੋਂ ਰੋਕਣ ਲਈ ਜੈਮਰ ਅਤੇ ਫੈਂਸਿੰਗ ਲਗਾਉਣ ’ਚ ਕੁਝ ਹੋਰ ਸਮਾਂ ਲੱਗ ਸਕਦਾ ਹੈ ਤੇ ਇਸ ਦਿਸ਼ਾ ਵੱਲ ਕੰਮ ਜਾਰੀ ਹੈ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans