Menu

ਪੰਜਾਬ ‘ਚ ਟ੍ਰੇਨਾਂ ਦੇ ਚੱਕੇ ਜਾਮ

ਬਠਿੰਡਾ,  10 ਮਾਰਚ(ਵੀਰਪਾਲ ਕੌਰ)- -: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 12 ਤੋਂ 4 ਵਜੇ ਤੱਕ ਰੇਲਵੇ ਸਟੇਸ਼ਨ ਬਠਿੰਡਾ ਕੋਲ ਜੰਕਸਨ ਤੇ ਰੇਲਾਂ ਦਾ ਚੱਕਾ ਕੀਤਾ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਹੀ ਹੈ। ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।

ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਜਿਲਾ ਬਠਿੰਡਾ ਦੀਆਂ ਜਥੇਬੰਦੀਆਂ ਵੱਲੋਂ ਬਠਿੰਡਾ ਰੇਲਵੇ ਸਟੇਸ਼ਨ ਕੋਲ ਰੇਲਵੇ ਲਾਈਨਾਂ ਤੇ ਧਰਨਾ ਦੇ ਕੇ 12 ਵਜੇ ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ( ਧਨੇਰ )ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਅਵਤਾਰ ਸਿੰਘ ਮਹਿਮਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਦੇ ਸੂਬਾਈ ਆਗੂ ਗੁਰਵਿੰਦਰ ਸਿੰਘ ਬੱਲੋ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੇ ਹੁਕਮਾਂ ਤਹਿਤ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਰੋਕਾਂ ਲਾ ਕੇ ਉਹਨਾਂ ਨੂੰ ਆਪਣੇ ਹੱਕੀ ਸੰਘਰਸ਼ ਕਰਨ ਦਾ ਅਧਿਕਾਰ ਹੀ ਨਹੀਂ ਕੁਚਲਿਆ ਸਗੋਂ ਉਹਨਾਂ ਤੇ ਅੰਨੇਵਾਹ ਸਿੱਧੀਆਂ ਗੋਲੀਆਂ ਚਲਾ ਕੇ ਜਬਰ ਢਾਹਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਤੁਰੰਤ ਲਾਗੂ ਕੀਤੀਆਂ ਜਾਣ ਉਹਨਾਂ ਨੂੰ ਆਪਣੇ ਹੱਕਾਂ ਲਈ ਮਿਲੇ ਸੰਘਰਸ਼ ਅਧਿਕਾਰ ਨੂੰ ਬਹਾਲ ਕੀਤਾ ਜਾਵੇ। ਬੁਲਾਰਿਆਂ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਏਕਤਾ ਕਰਕੇ ਸਾਂਝਾ ਸੰਘਰਸ਼ ਚਲਾਉਣ ਤੇ ਜ਼ੋਰ ਦਿੱਤਾ। ਉਹਨਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਰਾਮਲੀਲਾ ਗਰਾਊਂਡ ਦਿੱਲੀ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਵਿੱਚ ਸਮੂਹ ਕਿਸਾਨਾਂ ਮਜਦੂਰਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans