ਬਠਿੰਡਾ, 10 ਮਾਰਚ (ਵੀਰਪਾਲ ਕੌਰ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ,
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਇਲਾਜ ਕਰਨ ਵਾਲੇ ਡਾਕਟਰ ਰਜੇਸ਼ ਜਿੰਦਲ ਦਾ ਕਹਿਣਾ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਰਟ ਅਟੈਕ ਹੋਇਆ ਸੀ ਤੇ ਇੱਕ ਨਾੜੀ 100 ਫੀਸਦੀ ਬਲਾਕ ਹੋਣ ਕਾਰਨ ਸਟੰਟ ਪਾਉਣ ਪਏ ਹਨ ਸਵੇਰੇ ਸਾਢੇ ਵਜੇ ਮਨਪ੍ਰੀਤ ਬਾਦਲ ਵੱਲੋਂ ਡਾਕਟਰ ਨੂੰ ਫੋਨ ਕਰਕੇ ਆਪਣੀ ਸਮੱਸਿਆ ਬਾਰੇ ਜਾਣੂ ਕਰਵਾਇਆ ਸੀ ,ਜਿਸ ਤੋਂ ਬਾਅਦ ਇਲਾਜ ਲਈ ਬਠਿੰਡਾ ਲਿਆਂਦਾ ਗਿਆ।