Menu

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਤੇ PSEB ਨੇ ਕਸਿਆ ਸਿਕੰਜਾ

12 ਮਾਰਚ 2024- :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਨੇ ਉਨ੍ਹਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਤੇ ਸ਼ਿਕੰਜਾ ਕੱਸਿਆ ਹੈ, ਜਿਨ੍ਹਾਂ ਨੇ ਸੈਸ਼ਨ 2023-24 ਲਈ 9ਵੀਂ ਅਤੇ 11ਵੀਂ ਜਮਾਤ ਵਿੱਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ। ਜਾਂਚ ਦੌਰਾਨ ਕੁਝ ਸਕੂਲਾਂ ਦੇ ਦਸਤਾਵੇਜ਼ ਵੀ ਅਧੂਰੇ ਪਾਏ ਗਏ। ਹੁਣ ਸਕੂਲਾਂ ਨੂੰ ਸਾਰੀ ਪ੍ਰਕਿਰਿਆ ਪੂਰੀ ਕਰਕੇ 28 ਮਾਰਚ ਤੱਕ ਬੋਰਡ ਹੈੱਡਕੁਆਰਟਰ ਨੂੰ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਹ ਪ੍ਰਕਿਰਿਆ ਪੂਰੀ ਨਾ ਹੋਈ ਤਾਂ ਵਿਦਿਆਰਥੀਆਂ ਨੂੰ ਨਤੀਜੇ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦਾ ਨਤੀਜਾ ਰੋਕਿਆ ਜਾਵੇਗਾ।ਰਾਜ ਦੇ ਕਈ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਬਾਹਰਲੇ ਰਾਜਾਂ ਜਾਂ ਹੋਰ ਬੋਰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਹੈ। ਪਰ ਬੋਰਡ ਦੇ ਧਿਆਨ ਵਿੱਚ ਆਇਆ ਹੈ ਕਿ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਸਬੰਧੀ ਦਸਤਾਵੇਜ਼ ਪੂਰੇ ਨਹੀਂ ਹਨ। ਸਕੂਲਾਂ ਵਲੋਂ ਆਨਲਾਈਨ ਦਸਤਾਵੇਜ਼ ਭਰਨ ਸਮੇਂ ਕਮੀਆਂ ਹਨ।

ਅਜਿਹੇ ’ਚ ਬੋਰਡ ਨੇ ਅਜਿਹੇ ਵਿਦਿਆਰਥੀਆਂ ਨੂੰ ਰਜਿਸਟਰੇਸ਼ਨ ਨੰਬਰ ਜਾਰੀ ਕਰਨ ਦੀ ਬਜਾਏ ਗਲਤੀਆਂ ਦਿੱਤੀਆਂ ਸਨ। ਸਕੂਲ ਇਸਨੂੰ ਆਪਣੀ ਲੌਗਇਨ ਆਈਡੀ ’ਤੇ ਦੇਖ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਅਗਲੀ ਕਾਰਵਾਈ ਕਰਨੀ ਪਵੇਗੀ। PSEB ਦੇ ਅਨੁਸਾਰ, ਹੁਣ ਸਕੂਲਾਂ ਨੂੰ 28 ਮਾਰਚ ਤੱਕ ਬੋਰਡ ਹੈੱਡਕੁਆਰਟਰ ਨੂੰ ਸਾਰੇ ਦਸਤਾਵੇਜ਼ ਜਮ੍ਹਾ ਕਰਾਉਣੇ ਪੈਣਗੇ। ਜੇਕਰ ਇਸ ਤੋਂ ਬਾਅਦ ਦੇਰੀ ਹੁੰਦੀ ਹੈ ਤਾਂ 30 ਅਪ੍ਰੈਲ ਤੱਕ ਪ੍ਰਤੀ ਵਿਦਿਆਰਥੀ 500 ਰੁਪਏ ਲੇਟ ਫੀਸ ਵਸੂਲੀ ਜਾਵੇਗੀ। ਇਸ ਤੋਂ ਬਾਅਦ 1,000 ਰੁਪਏ ਲੇਟ ਫੀਸ ਲਈ ਜਾਵੇਗੀ। ਜਿਹੜੇ ਵਿਦਿਆਰਥੀ ਸਾਲ 2023-24 ਲਈ ਰਜਿਸਟਰੇਸ਼ਨ ਸੰਬੰਧੀ ਗਲਤੀਆਂ ਹਨ। ਉਨ੍ਹਾਂ ਦਾ ਨਤੀਜਾ ਘੋਸ਼ਿਤ ਨਹੀਂ ਕੀਤਾ ਜਾਵੇਗਾ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans