Menu

ਕੋਲਕਾਤਾ ‘ਚ ਉਸਾਰੀ ਅਧੀਨ 5 ਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠਾਂ ਦੱਬਣ ਕਾਰਨ 10 ਲੋਕ ਜ਼ਖਮੀ

18,ਮਾਰਚ2024: ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਐਤਵਾਰ ਦੇਰ ਰਾਤ ਇੱਕ 5 ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿ ਗਈ। ਇਹ ਘਟਨਾ ਐਤਵਾਰ ਰਾਤ 12 ਵਜੇ ਦੇ ਕਰੀਬ ਦੱਖਣੀ ਕੋਲਕਾਤਾ ਦੇ ਮੇਟੀਆਬਰੂਜ਼ ‘ਚ ਵਾਪਰੀ। ਘਟਨਾ ਦੀ ਸੂਚਨਾ ਮਿਲਣ ‘ਤੇ ਕੋਲਕਾਤਾ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ।ਜਾਣਕਾਰੀ ਅਨੁਸਾਰ ਉਸਾਰੀ ਅਧੀਨ ਬਹੁਮੰਜ਼ਲੀ ਇਮਾਰਤ ਦੇ ਆਲੇ-ਦੁਆਲੇ ਕਈ ਝੌਂਪੜੀਆਂ ਵਰਗੇ ਘਰ ਹਨ। ਇਮਾਰਤ ਇੱਕ ਝੌਂਪੜੀ ਵਰਗੇ ਘਰ ਦੇ ਉੱਪਰ ਡਿੱਗ ਗਈ।ਪ੍ਰਸ਼ਾਸਨ ਦੇ ਨਾਲ-ਨਾਲ ਸਥਾਨਕ ਲੋਕਾਂ ਨੇ ਵੀ ਬਚਾਅ ਕਾਰਜ ‘ਚ ਮਦਦ ਕੀਤੀ। ਮਲਬੇ ਹੇਠੋਂ 10 ਲੋਕਾਂ ਨੂੰ ਬਚਾਇਆ ਗਿਆ ਅਤੇ ਨੇੜਲੇ ਕਲਕੱਤਾ ਮੈਡੀਕਲ ਰਿਸਰਚ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ। ਇਸ ਘਟਨਾ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਮੇਂ ਇਮਾਰਤ ਖਾਲੀ ਸੀ। ਇਸ ਦੇ ਨਾਲ ਹੀ ਝੁੱਗੀਆਂ ਹਨ, ਜਿਸ ‘ਤੇ ਇਮਾਰਤ ਡਿੱਗ ਗਈ। ਉਥੇ ਲੋਕ ਸੁੱਤੇ ਪਏ ਸਨ ਲੋਕਾਂ ਦੀ ਭਾਲ ਲਈ ਗੈਸ ਕਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਕੋਲਕਾਤਾ ਪੁਲਿਸ, ਆਫ਼ਤ ਪ੍ਰਬੰਧਨ ਅਤੇ ਫਾਇਰ ਸਰਵਿਸ ਦੀਆਂ ਟੀਮਾਂ, ਕਈ ਐਂਬੂਲੈਂਸਾਂਮੌਕੇ ‘ਤੇ ਮੌਜੂਦ ਹਨ।ਪੁਲਿਸ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦਾ ਇਲਾਕਾ ਭੀੜ ਵਾਲਾ ਹੈ। ਇਸ ਲਈ ਸਰਚ ਆਪ੍ਰੇਸ਼ਨ ‘ਚ ਸਾਵਧਾਨੀ ਵਰਤੀ ਜਾ ਰਹੀ ਹੈ। ਪੁਲਿਸ ਅਨੁਸਾਰ ਡਿੱਗੀ ਇਮਾਰਤ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਸਥਾਨਕ ਲੋਕਾਂ ਦਾ ਇਲਜ਼ਾਮ ਹੈ ਕਿ ਕੋਲਕਾਤਾ ਨਗਰ ਨਿਗਮ ਅਤੇ ਪੁਲਿਸ ਦੀ ਇਜਾਜ਼ਤ ਤੋਂ ਬਿਨਾਂ ਉਸਾਰੀ ਦਾ ਕੰਮ ਚੱਲ ਰਿਹਾ ਸੀ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans