Menu

ਮਾਈ ਰੂਪ ਕੌਰ ਬਾਗੜੀਆਂ ਆਪਣੇ ਪਰਿਵਾਰ ਅਤੇ ਸੈਂਕੜੇ ਕਾਂਗਰਸੀ ਅਹੁਦੇਦਾਰ ਨਾਲ ਆਪ ਵਿੱਚ ਹੋਈ ਸ਼ਾਮਲ

ਚੰਡੀਗੜ੍ਹ, 19 ਮਾਰਚ-  ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਲੋਕ ਸਭਾ ਹਲਕਿਆਂ ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸੈਂਕੜੇ ਕਾਂਗਰਸੀ ਅਹੁਦੇਦਾਰ ਅਤੇ ਕਈ ਪਿੰਡਾਂ ਦੇ ਸਰਪੰਚ  ਆਪ ਵਿਚ  ਸ਼ਾਮਲ ਹੋ ਗਏ।  ਮੰਗਲਵਾਰ ਨੂੰ ਉੱਘੀ ਕਾਂਗਰਸੀ ਆਗੂ ਮਾਈ ਰੂਪ ਕੌਰ ਬਾਗੜੀਆਂ ਆਪਣੇ ਪੂਰੇ ਪਰਿਵਾਰ, ਸਿਮਰਜੀਤ ਸਿੰਘ ਸੇਹਕੇ (ਵਾਈਸ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈੱਲ ਪੰਜਾਬ) ਸਮੇਤ ਸੰਗਰੂਰ ਦੇ ਕਈ ਹੋਰ ਕਾਂਗਰਸੀ ਅਹੁਦੇਦਾਰਾਂ ਅਤੇ ਹਲਕਾ ਅਮਰਗੜ੍ਹ ਅਤੇ ਫਤਹਿਗੜ੍ਹ ਸਾਹਿਬ ਦੇ ਕਈ ਸਰਪੰਚਾਂ ਨਾਲ  ਆਪਣੇ ਸਾਰੇ ਪੰਚਾਇਤ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਸਾਰੇ ਨਵੇਂ ਮੈਂਬਰਾਂ ਦਾ ਆਮ ਆਦਮੀ ਪਾਰਟੀ ‘ਚ ਸਵਾਗਤ ਕੀਤਾ।  ਇਸ ਮੌਕੇ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਹੈਪੀ, ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਵੱਡੀ ਜਿੱਤ ਦਰਜ ਕਰੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਆਮ ਲੋਕ ਅਤੇ ਆਗੂ ‘ਆਪ’ ਦੇ ਨਾਲ ਹਨ।  ਉਹ ਸੂਬੇ ਵਿੱਚ ਸਾਡੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ ਅਤੇ ਹੁਣ ਉਹ ਸੰਸਦ ਵਿੱਚ ਵੀ ‘ਆਪ’ ਦੇ ਸੰਸਦ ਮੈਂਬਰ ਚਾਹੁੰਦੇ ਹਨ।

‘ਆਪ’ ਦੇ ਸੰਸਦ ਮੈਂਬਰ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਆਮ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਆਗੂ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ‘ਆਪ’ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਾਰੇ ਲੋਕਾਂ ਨੂੰ ਸੇਵਾ ਕਰਨ ਦਾ ਮੰਚ ਪ੍ਰਦਾਨ ਕਰਦੀ ਹੈ।  ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋਣ ਦਾ ਮਤਲਬ ਹੈ ਕਿ ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ‘ਆਪ’ ਤੋਂ ਇਲਾਵਾ ਕਿਸੇ ਵੀ ਪਾਰਟੀ ਨੂੰ ਕੋਈ ਮੌਕਾ ਨਹੀਂ ਮਿਲੇਗਾ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans