Menu

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮਲੋਟ ‘ਚ ਕਰਨਗੀਆਂ ਰੋਸ ਪ੍ਰਦਰਸ਼ਨ

ਬਠਿੰਡਾ, 21 ਮਾਰਚ (ਵੀਰਪਾਲ ਕੌਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਰਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਵਿਧਾਨ ਸਭਾ ਹਲਕੇ ਮਲੋਟ ਵਿਖੇ 24 ਮਾਰਚ ਦਿਨ ਐਤਵਾਰ ਨੂੰ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਸੂਬਾ ਪੱਧਰੀ ਰੋਸ ਪ੍ਰਦਰਸ਼ਨ  ਕੀਤਾ ਜਾਵੇਗਾ ।  ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਸਬੰਧੀ ਵਿਭਾਗ ਦੀ ਡਾਇਰੈਕਟਰ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ ।

ਉਹਨਾਂ ਕਿਹਾ ਕਿ 5 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਪੈਸ਼ਲ ਸੈਕਟਰੀ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਵਫ਼ਦ ਨਾਲ ਮੀਟਿੰਗ ਹੋਈ ਸੀ । ਜਿਸ ਵਿੱਚ ਭਰੋਸਾ ਦਿੱਤਾ ਗਿਆ ਸੀ ਕਿ ਬਾਲ ਭਲਾਈ ਕੌਂਸਲ ਅਤੇ ਸਮਾਜ ਭਲਾਈ ਬੋਰਡ ਦੀਆਂ ਵਰਕਰਜ਼ ਹੈਲਪਰਜ਼ ਦਾ ਮਾਣ ਭੱਤਾ ਜੋ ਇਕ ਸਾਲ ਤੋਂ ਪੈਂਡਿੰਗ ਹੈ ਨੂੰ 10 ਦਿਨਾਂ ਦੇ ਵਿੱਚ ਵਿੱਚ ਦੇ ਦਿੱਤਾ ਜਾਵੇਗਾ । ਪ੍ਰੰਤੂ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਇਨ੍ਹਾਂ ਵਰਕਰਜ਼ ਹੈਲਪਰਜ਼ ਨੂੰ ਮਾਣ ਭੱਤਾ ਨਹੀਂ ਦਿੱਤਾ ਗਿਆ । ਇਸ ਤੋਂ ਇਲਾਵਾ ਸਾਰੇ ਪੰਜਾਬ ਦੀਆਂ ਵਰਕਰਾਂ ਹੈਲਪਰਾਂ ਦੀਆਂ ਸੀ ਬੀ ਈ ਦੀਆਂ ਗਤੀਵਿਧੀਆਂ ਦੇ ਪੈਸੇ ਵੀ ਨਹੀਂ ਦਿੱਤੇ ਗਏ ਜਦੋਂ ਕਿ ਵਰਕਰਾਂ ਆਪਣੇ ਪੱਲੇ ਤੋਂ ਖਰਚਾ ਕਰਦੀਆਂ ਹਨ ਤੇ ਪ੍ਰਤੀ ਸੇਂਟਰ 500 ਰੁਪਏ ਹਨ । ਕਈ ਹੋਰ ਮੰਗਾਂ ਤੇ ਮਸਲੇ ਵੀ ਹਨ ਜਿੰਨਾ ਤੋਂ ਪੰਜਾਬ ਸਰਕਾਰ ਟਾਲਾ ਵੱਟ ਰਹੀ ਹੈ । ਉਹਨਾਂ ਕਿਹਾ ਕਿ 24 ਮਾਰਚ ਨੂੰ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਮਲੋਟ ਸਥਿਤ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans