Menu

ਕਾਂਗਰਸੀ MP ਦੇ ਭਰਾ ਸਮੇਤ ਪੰਜ PPS ਨੂੰ ਬਦਲਕੇ IPS ਲਾਏ ਜਿਲ੍ਹਾ ਪੁਲਿਸ ਮੁਖੀ (SSP)

ਚੰਡੀਗੜ੍ਹ, 21 ਮਾਰਚ 2024: ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।ਇਨ੍ਹਾਂ ਵਿੱਚੋਂ 4 ਪੀਪੀਐਸ ਅਧਿਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਆਈਪੀਐਸ ਕਾਡਰ ਨਾ ਹੋਣ ਕਾਰਨ ਬਦਲ ਦਿੱਤਾ ਗਿਆ, ਜਦਕਿ ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਖਡੂਰ ਸਾਹਿਬ ਤੋਂ ਕਾਂਗਰਸੀ ਐਮ.ਪੀ. ਜਸਬੀਰ ਸਿੰਘ ਡਿੰਪਾ ਦਾ ਭਰਾ ਹੋਣ ਕਰਕੇ ਹਟਾ ਦਿੱਤਾ ਗਿਆ ਸੀ।

2 ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿਚ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਵੀ ਸ਼ਾਮਲ ਹਨ। ਉਨ੍ਹਾਂ ਦੀ ਥਾਂ ‘ਤੇ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ 2024 ਵਿਚ ਬਰਾਬਰੀ ਦਾ ਮੈਦਾਨ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸਪੀਜ਼ ਵਜੋਂ ਤਾਇਨਾਤ ਗੈਰ-ਕਾਡਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹੇ ਵਿਚ ਡੀਐਮ ਅਤੇ ਐਸਪੀ ਦਾ ਅਹੁਦਾ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਲਈ ਰਾਖਵਾਂ ਹੈ। ਇਸ ਤੋਂ ਇਲਾਵਾ, ਕਮਿਸ਼ਨ ਨੇ ਸਿਆਸੀ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਬਠਿੰਡਾ ਦੇ ਐਸਐਸਪੀ ਅਤੇ ਆਸਾਮ ਵਿੱਚ ਐਸਪੀ ਸੋਨੀਤਪੁਰ ਦੇ ਤਬਾਦਲੇ ਦੇ ਹੁਕਮ ਦਿਤੇ ਹਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans