Menu

ਟੈਕਨੀਕਲ ਸਰਵਿਸਜ ਯੂਨੀਅਨ , ਜਨਤਕ ਤੇ ਟਰੇਡ ਜਥੇਬੰਦੀਆਂ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਬਰਨਾਲਾ ਵਿਖੇ ਵਿਸ਼ਾਲ ਸੂਬਾਈ ਕਾਨਫਰੰਸ ਦਾ ਐਲਾਨ

ਬਠਿੰਡਾ, 21 ਮਾਰਚ (ਵੀਰਪਾਲ ਕੌਰ ) ਟੈਕਨੀਕਲ ਸਰਵਿਸਜ ਯੂਨੀਅਨ ਭੰਗਲ ਵੱਲੋਂ ਬਠਿੰਡਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਸਰਕਲ ਮੀਤ ਪ੍ਰਧਾਨ ਹੇਮ ਰਾਜ ਤੇ ਸਰਕਲ ਸਕੱਤਰ ਸਤਵਿੰਦਰ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਸਰਕਲ ਸਕੱਤਰ ਸਤਵਿੰਦਰ ਵਿੰਦਰ ਸਿੰਘ ਅਤੇ  ਸਰਕਲ ਮੀਤ ਪ੍ਰਧਾਨ ਹੇਮ ਰਾਜ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਾਮਰਾਜੀ ਹੱਲੇ ਵਿਰੁੱਧ ਸਾਂਝੇ ਘੋਲ ਉਸਾਰਨ ਦਾ ਹੋਕਾ ਦੇਣ ਲਈ ਬਰਨਾਲਾ ਵਿਖੇ ਵਿਸ਼ਾਲ ਸੂਬਾਈ ਕਾਨਫਰੰਸ ਕੀਤੀ ਜਾਵੇਗੀ। ਸੂਬਾ ਪ੍ਰਧਾਨ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਦੇਸ਼ ਦੇ ਲੋਕਾਂ ਨੂੰ ਸਾਮਰਾਜੀ ਅਤੇ ਜਗੀਰੂ ਲੁੱਟ ਤੇ ਦਾਬੇ ਤੋਂ ਮੁਕਤ ਕਰਾਉਣ ਲਈ ਸ਼ਹਾਦਤਾਂ ਦਿੱਤੀਆਂ ਗਈਆਂ ਸਨ। ਪਰ 1947 ਤੋਂ ਬਾਅਦ ਭਾਜਪਾ ਸਮੇਤ ਬਦਲ ਬਦਲ ਕੇ ਆਈਆਂ ਕੇਂਦਰੀ ਤੇ ਸੂਬਾਈ ਸਰਕਾਰਾਂ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਦੇਸ਼ ਦੇ ਕੁਦਰਤੀ ਸਰੋਤਾਂ ਤੇ ਕਿਰਤ-ਸ਼ਕਤੀ ਨੂੰ ਦੇਸੀ ਵਿਦੇਸ਼ੀ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਇਨ੍ਹਾਂ ਲੋਟੂ ਨੀਤੀਆਂ ਦਾ ਟਾਕਰਾ ਵੱਖ ਵੱਖ ਤਬਕਿਆਂ ਦੇ ਸਾਂਝੇ, ਵਿਸ਼ਾਲ ਤੇ ਸਿਰੜੀ ਘੋਲਾਂ ਦੇ ਰਾਹੀਂ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਆਖਿਆ ਕਿ ਬਰਨਾਲਾ ਦੀ ਸ਼ਹੀਦੀ ਕਾਨਫਰੰਸ ਸ਼ਹੀਦਾਂ ਦੀ ਸਾਮਰਾਜ ਵਿਰੋਧੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਲੋਕ ਸਭਾ ਚੋਣਾਂ ਦੇ ਭਟਕਾਊ ਤੇ ਭਰਮਾਊ ਮਾਹੌਲ ਦਰਮਿਆਨ ਹਕੀਕੀ ਲੋਕ ਮੁੱਦਿਆਂ ਨੂੰ ਉਭਾਰਨ ਰਾਹੀਂ ਲੋਕਾਂ ਦੀ ਸੰਘਰਸ਼ਸ਼ੀਲ ਤਾਕਤ ਦੇ ਪੋਲ ਨੂੰ ਉਭਾਰਨ ਸਮੇਤ ਹਕੀਕੀ ਲੋਕ ਮੁੱਦਿਆਂ ਉੱਤੇ ਸੰਘਰਸ਼ਾਂ ਨੂੰ ਤੇਜ ਕਰਨ ਰਾਹੀਂ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਦਾ ਟਾਕਰਾ ਕਰਨ ਦਾ ਸੰਦੇਸ਼ ਦੇਣ ਦਾ ਜ਼ਰੀਆ ਵੀ ਬਣੇਗੀ। ਉਹਨਾਂ ਆਖਿਆ ਕਿ ਇਸ ਲਈ ਟੈਕਨੀਕਲ ਸਰਵਿਸਜ ਯੂਨੀਅਨ ਵੱਲੋਂ ਵੱਧ ਤੋ ਵੱਧ ਸ਼ਮੂਲੀਅਤ ਕਰਵਾਉਣ ਲਈ ਤਿਆਰੀ ਕੀਤੀ ਜਾਵੇਗੀ।   ਮੀਟਿੰਗ ਵਿੱਚ ਸੀ. ਆਰ. ਏ. 295/19 ਤਹਿਤ ਭਰਤੀ ਸਹਾਇਕ ਲਾਈਨਮੈਨਾਂ ਦੇ ਮਸਲੇ ਦਾ ਹੱਲ ਕਰਵਾਉਣ ਲਈ ਲਗਾਤਾਰ ਲੜੇ ਜਾ ਰਹੇ ਸੰਘਰਸ਼ ਦੇ ਘੇਰੇ ਨੂੰ ਵਿਸ਼ਾਲ ਕਰਨ ਲਈ ਅਗਲੇ ਸੰਘਰਸ਼ ਦੀ ਤਿਆਰੀ ਲਈ ਸੀ.ਆਰ. ਏ 295/19 ਵਾਲੇ ਸਾਥੀਆਂ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਗਿਆ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans