Menu

ਮਾਲੇਰਕੋਟਲਾ ਪੁਲਿਸ ਨੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਮਾਲੇਰਕੋਟਲਾ, 21 ਮਾਰਚ :   ਮਾਲੇਰਕੋਟਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਧੰਦੇ ਦੇ ਖਿਲਾਫ ਵੱਡੀ ਕਾਰਵਾਈ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਵਿੱਚ ਅਫੀਮ ਦੇ ਬੂਟੇ ਅਤੇ ਭੁੱਕੀ ਬਰਾਮਦ ਕੀਤੀ ਹੈ। ਐਤਵਾਰ, 18 ਮਾਰਚ ਨੂੰਮਾਲੇਰਕੋਟਲਾ ਪੁਲਿਸ ਦੀ ਸੀ.ਆਈ.ਏ ਟੀਮ ਨੇ ਇੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਇੱਕ ਵਾਹਨ ਚੈਕਿੰਗ ਆਪ੍ਰੇਸ਼ਨ ਤੋਂ ਬਾਅਦ ਤਿੰਨ ਮੁੱਖ ਸਪਲਾਇਰਾਂ – ਜਸਵੀਰ ਸਿੰਘ ਉਰਫ ਵੀਰੂ (ਟਰੱਕ ਡਰਾਈਵਰ)ਗੁਰਸੇਵਕ ਸਿੰਘ ਉਰਫ ਗੋਰਾ ਅਤੇ ਕੇਵਲ ਸਿੰਘ ਨੂੰ ਗ੍ਰਿਫਤਾਰ ਕੀਤਾ। ਤਿੰਨੋਂ ਧੂਰੀ ਵਾਲੇ ਪਾਸੇ ਤੋਂ ਮਾਲੇਰਕੋਟਲਾ ਵੱਲ ਜਾ ਰਹੇ ਟਾਟਾ ਟਰੱਕ ਵਿੱਚ ਛੁਪਾ ਕੇ ਰੱਖੀ 10 ਕਿਲੋ ਭੁੱਕੀ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

                   ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ) ਹਰਕਮਲ ਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੁਲਿਸ ਵੱਲੋਂ ਲਗਾਤਾਰ ਵਾਹਨਾਂ ਦੀ ਚੈਕਿੰਗ ਮੁਹਿੰਮਨਾਕੇ ਲਗਾਉਣ ਅਤੇ ਸ਼ੱਕੀ ਅਨਸਰਾਂ ਤੇ ਲਗਾਤਾਰ ਨਿਗਰਾਨੀ ਰੱਖਣ ਦੇ ਨਾਲ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਐਸਐਸਪੀ ਨੇ ਜ਼ੋਰ ਦੇ ਕੇ ਕਿਹਾ, “ਸੀਆਈਏ ਸਟਾਫ ਡੀਐਸਪੀ ਡੀ ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਖੇਤਰ ਵਿੱਚ ਚੱਲ ਰਹੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਬਾਰੇ ਭਰੋਸੇਮੰਦ ਜਾਣਕਾਰੀ ਦੇ ਅਧਾਰ ਤੇ ਸਖਤ ਨਿਗਰਾਨੀ ਰੱਖ ਰਿਹਾ ਸੀ। ਉਨ੍ਹਾਂ ਦੀ ਲਗਨ ਦਾ ਨਤੀਜਾ ਨਿਕਲਿਆਅਤੇ ਨਸ਼ਾ ਤਸਕਰਾਂ ਨੂੰ ਭਾਰੀ ਸੱਟ ਵੱਜੀ ਹੈ” ਐਸਐਸਪੀ ਨੇ ਜ਼ੋਰ ਦੇ ਕੇ ਕਿਹਾ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

               ਮਾਲੇਰਕੋਟਲਾ ਪੁਲਿਸ ਨੇ ਮੰਗਲਵਾਰ, 20 ਮਾਰਚ ਨੂੰ ਇੱਕ ਹੋਰ ਸਫਲ ਆਪ੍ਰੇਸ਼ਨ ਵਿੱਚ ਏ.ਐਸ.ਆਈ ਗੁਰਜੰਟ ਸਿੰਘ ਵੱਲੋਂ ਮਿਲੀ ਇਤਲਾਹ ਦੇ ਅਧਾਰ ਤੇ ਕੀਤੀ ਛਾਪੇਮਾਰੀ ਦੌਰਾਨ ਸੁਰਜੀਤ ਸਿੰਘ ਉਰਫ਼ ਨਿੱਪੀ ਨੂੰ ਪਿੰਡ ਮਧੇਵਾਲ ਵਿਖੇ ਉਸਦੀ ਰਿਹਾਇਸ਼ ਤੋਂ 10 ਕਿਲੋ ਅਫੀਮ ਪੋਸਤ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ। 2.5 ਤੋਂ 3 ਫੁੱਟ ਦੀ ਉਚਾਈ ਵਾਲੇ ਪੌਦੇ ਘਰ ਦੀ ਚਾਰਦੀਵਾਰੀ ਦੇ ਨਾਲ ਉੱਗੇ ਹੋਏ ਪਾਏ ਗਏ। ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸ.ਐਸ.ਪੀ ਖੱਖ ਨੇ ਚੇਤਾਵਨੀ ਦਿੱਤੀ, “ਮਾਲੇਰਕੋਟਲਾ ਪੁਲਿਸ ਨਸ਼ਿਆਂ ਦੇ ਖਿਲਾਫ ਆਪਣੀ ਜ਼ੀਰੋ-ਟੌਲਰੈਂਸ ਨੀਤੀ ਲਈ ਵਚਨਬੱਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੁਲਜ਼ਮਾਂ ਨੂੰ ਨੱਥ ਪਾਉਣ ਲਈ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਸਾਰਾ ਨੈੱਟਵਰਕ ਦਾ ਪਰਦਾਫਾਸ ਕੀਤਾ ਜਾ ਸਕੇ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans