Menu

ਥਰਮਲ ਦੇ ਠੇਕਾ ਮੁਲਾਜ਼ਮ 23 ਮਾਰਚ ਦੀ ਸਾਂਝੀ ਕਨਵੈਨਸ਼ਨ ਵਿੱਚ ਹੋਣਗੇ ਸ਼ਾਮਿਲ

ਬਠਿੰਡਾ, 21 ਮਾਰਚ 2024 (ਵੀਰਪਾਲ ਕੌਰ) ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਵੱਲੋਂ  23 ਮਾਰਚ ਦੀ ਸਾਂਝੀ ਕਨਵੈਨਸ਼ਨ ਵਿੱਚ ਹੋਣਗੇ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਪ੍ਰਧਾਨ ਜਗਰੂਪ ਸਿੰਘ ਅਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ  ਕਿਹਾ ਕਿ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਾਮਰਾਜੀ ਹੱਲੇ ਵਿਰੁੱਧ ਸਾਂਝੇ ਵਿਸ਼ਾਲ ਘੋਲ ਉਸਾਰਨ ਦਾ ਹੋਕਾ ਦੇਣ ਲਈ ਬਰਨਾਲਾ ਵਿਖੇ ਦਾਣਾ ਮੰਡੀ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਕਾਨਫਰੰਸ ਵਿੱਚ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹਕੇ ਸ਼ਾਮਿਲ ਹੋਣਗੇ।

ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਦੇਸ਼ ਦੇ ਲੋਕਾਂ ਨੂੰ ਸਾਮਰਾਜੀ ਅਤੇ ਜਗੀਰੂ ਲੁੱਟ ਤੇ ਦਾਬੇ ਤੋਂ ਮੁਕਤ ਕਰਾਉਣ ਲਈ ਸ਼ਹਾਦਤਾਂ ਦਿੱਤੀਆਂ ਗਈਆਂ ਸਨ,ਪਰ 1947 ਤੋਂ ਬਾਅਦ ਰੰਗ ਬਦਲ-ਬਦਲ ਕੇ ਆਈਆਂ ਕੇਂਦਰੀ ਤੇ ਸੂਬਾਈ ਸਰਕਾਰਾਂ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਦੇਸ਼ ਦੇ ਕੁਦਰਤੀ ਸਰੋਤਾਂ ਤੇ ਕਿਰਤ-ਸ਼ਕਤੀ ਨੂੰ ਦੇਸੀ-ਵਿਦੇਸ਼ੀ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ,ਇਹਨਾਂ ਲੋਕਮਾਰੂ ਨੀਤੀਆਂ ਦਾ ਟਾਕਰਾ ਵੱਖ-ਵੱਖ ਤਬਕਿਆਂ ਦੇ ਸਾਂਝੇ ਵਿਸ਼ਾਲ ਤੇ ਸਿਰੜੀ ਘੋਲਾਂ ਦੇ ਰਾਹੀਂ ਹੀ ਕੀਤਾ ਜਾ ਸਕਦਾ ਹੈ ਅਤੇ 23 ਮਾਰਚ ਨੂੰ ਬਰਨਾਲਾ ਵਿਖੇ ਹੋ ਰਹੀ ਸਾਂਝੀ ਵਿਸ਼ਾਲ ਕਾਨਫਰੰਸ ਸ਼ਹੀਦਾਂ ਦੀ ਸਾਮਰਾਜ ਵਿਰੋਧੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਲੋਕ ਸਭਾ ਚੋਣਾਂ ਦੇ ਪਾਟਕਪਾਊ ਤੇ ਭਰਮਾਊ ਮਾਹੌਲ ਦਰਮਿਆਨ ਹਕੀਕੀ ਲੋਕ ਮੁੱਦਿਆਂ ਨੂੰ ਉਭਾਰਨ ਲਈ ਕਿਰਤੀ ਲੋਕਾਂ ਦੀ ਸੰਘਰਸ਼ਸ਼ੀਲ ਤਾਕਤ ਨੂੰ ਹੋਰ ਉਭਾਰਨ ਸਮੇਤ ਹਕੀਕੀ ਲੋਕ-ਮੁੱਦਿਆਂ ਲਈ ਸਾਂਝੇ ਸੰਘਰਸ਼ਾਂ ਨੂੰ ਹੋਰ ਤੇਜ ਕਰਨ ਅਤੇ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਦਾ ਟਾਕਰਾ ਕਰਨ ਦਾ ਸੰਦੇਸ਼ ਦੇਣ ਦਾ ਜ਼ਰੀਆ ਵੀ ਬਣੇਗੀ,

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans