Menu

ਮੰਦਭਾਗੀ ਖਬਰ-ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ

24 ਮਾਰਚ 2024-ਵਿਦੇਸ਼ ਤੋਂ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੈਨੇਡਾ ‘ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਤਰਨ ਤਾਰਨ ਦੇ ਪਿੰਡ ਦੇਉ ਬਾਠ ਦੇ ਸਰਤਾਜ ਸਿੰਘ ਢਿੱਲੋਂ ਦੀ ਬਰਮਪਟਨ ਵਿੱਚ ਸੜਕ ਹਾਦਸੇ ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਸਰਤਾਜ ਸਿੰਘ ਢਿੱਲੋਂ 3 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਨੌਜਵਾਨ ਦੇ ਮੌਤ ਦੀ ਦੁਖਦਾਈ ਖ਼ਬਰ ਪਿੰਡ ਪਹੁੰਚਦੇ ਹੀ ਪਿੰਡ ਚ ਸੋਗ ਦਾ ਮਹੌਲ ਬਣ ਗਿਆ ਹੈ। ਮ੍ਰਿਤਕ ਦੀ ਮਾਂ ਨੇ ਦਸਿਆ ਕਿ ਮੇਰਾ ਪੁੱਤ ਘਰ ਦੀ ਹਲਾਤ ਸੁਧਾਰਨ ਲਈ ਵਿਦੇਸ਼ ਗਿਆ ਸੀ।

ਸਰਤਾਜ ਸਿੰਘ ਜਦੋਂ ਕਾਲਜ ਤੋਂ ਘਰ ਆ ਕੇ ਦੋਸਤਾਂ ਨਾਲ ਘੁੰਮਣ ਲਈ ਨਿਕਲਿਆ ਤਾ ਚਕਰਵਾਤੀ ਤੂਫ਼ਾਨ ਚ ਗੱਡੀ ਫਸ ਗਈ ਅਤੇ ਸੜਕ ਤੋਂ ਦੂਸਰੇ ਪਾਸੇ ਗੱਡੀ ਚਲੀ ਗਈ। ਜਿਸ ਕਰਕੇ ਸਾਹਮਣੇ ਤੋਂ ਆ ਰਹੀ ਗੱਡੀ ਨਾਲ ਅਹਮਨੋ ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ‘ਚ ਸਰਤਾਜ ਦੀ ਮੌਕੇ ਤੇ ਹੀ ਮੋਤ ਹੋ ਗਈ। ਪਰਿਵਾਰਕ ਮੈਂਬਰ ਕਨੇਡਾ ਸਰਕਾਰ ਤੋਂ ਫੈਮਿਲੀ ਵੀਜਾ ਦੀ ਮੰਗ ਕਰ ਰਹੀ ਹੈ ‘ਤਾਂ ਜੋ ਪੁੱਤਰ ਦੀ ਅੰਤਿਮ ਰਸਮਾਂ ਪੁਰੀਆਂ ਕੀਤੀਆਂ ਜਾ ਸਕਣ ਜਾਂ ਉਸਦੀ ਦੇਹ ਭਾਰਤ ਭੇਜੀ ਜਾਵੇ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39960 posts
  • 0 comments
  • 0 fans