Menu

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਅਮਰੀਕਾ ਦੀ ਪ੍ਰਤੀਕਿਰਿਆ

ਨਵੀਂ ਦਿੱਲੀ, 27 ਮਾਰਚ 2024:  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ (21 ਮਾਰਚ) ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਸੀ। ਫਿਲਹਾਲ ਕੇਜਰੀਵਾਲ 7 ਦਿਨਾਂ (28 ਮਾਰਚ ਤਕ) ਲਈ ਈਡੀ ਦੀ ਹਿਰਾਸਤ ਵਿਚ ਹਨ। ਅਮਰੀਕਾ ਵੀ ਇਸ ਪੂਰੇ ਮਾਮਲੇ ‘ਤੇ ਨਜ਼ਰ ਰੱਖ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ, “ਅਸੀਂ ਭਾਰਤ ਸਰਕਾਰ ਨੂੰ ਨਿਰਪੱਖ, ਸਮਾਂਬੱਧ ਅਤੇ ਪਾਰਦਰਸ਼ੀ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਦੇ ਹਾਂ।” ਅਰਵਿੰਦ ਕੇਜਰੀਵਾਲ ਤੋਂ ਪਹਿਲਾਂ ਅਮਰੀਕਾ ਨੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਬਿਆਨ ਦਿਤਾ ਸੀ।ਨਿਊਜ਼ ਏਜੰਸੀ ‘ਰਾਇਟਰਜ਼’ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਮਲੇ ‘ਚ ਪੁੱਛੇ ਗਏ ਸਵਾਲ ਦੇ ਜਵਾਬ ‘ਚ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ, ”ਅਸੀਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਅਸੀਂ ਇਸ ਮਾਮਲੇ ‘ਚ ਪਾਰਦਰਸ਼ੀ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰਦੇ ਹਾਂ।”

ਜਰਮਨੀ ਨੇ ਵੀ ਦਿਤੀ ਸੀ ਪ੍ਰਤੀਕਿਰਿਆ

ਇਸ ਤੋਂ ਪਹਿਲਾਂ ਜਰਮਨ ਸਰਕਾਰ ਨੇ ਵੀ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਟਿੱਪਣੀ ਕੀਤੀ ਸੀ, ਜਿਸ ਦਾ ਭਾਰਤ ਨੇ ਜਵਾਬ ਦਿਤਾ ਸੀ। ਭਾਰਤ ਨੇ ਜਰਮਨ ਦੂਤਘਰ ਦੇ ਉਪ ਮੁਖੀ ਨੂੰ ਤਲਬ ਕੀਤਾ ਸੀ। ਜਰਮਨੀ ਨੇ ਕੇਜਰੀਵਾਲ ਲਈ ਕਿਹਾ ਸੀ ਕਿ ਉਹ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹੋਰ ਭਾਰਤੀ ਨਾਗਰਿਕਾਂ ਵਾਂਗ ਨਿਰਪੱਖ ਮੁਕੱਦਮੇ ਦੇ ਹੱਕਦਾਰ ਹਨ। ਜਰਮਨ ਸਰਕਾਰ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਕਿਹਾ, “ਸਾਨੂੰ ਵਿਸ਼ਵਾਸ ਹੈ ਅਤੇ ਉਮੀਦ ਹੈ ਕਿ ਇਸ ਮਾਮਲੇ ‘ਚ ਨਿਆਂਪਾਲਿਕਾ ਦੀ ਸੁਤੰਤਰਤਾ ਅਤੇ ਬੁਨਿਆਦੀ ਲੋਕਤੰਤਰੀ ਸਿਧਾਂਤਾਂ ਨਾਲ ਜੁੜੇ ਮਾਪਦੰਡ ਵੀ ਲਾਗੂ ਹੋਣਗੇ।”

ਇਸ ਤੋਂ ਬਾਅਦ ਜਰਮਨੀ ਅੰਬੈਸੀ ਦੇ ਡਿਪਟੀ ਚੀਫ਼ ਜਾਰਜ ਐਨਜ਼ਵੇਲਰ ਨੂੰ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਤਲਬ ਕੀਤਾ ਅਤੇ ਦਸਿਆ ਕਿ ਜਰਮਨੀ ਦੇ ਵਿਦੇਸ਼ ਮੰਤਰਾਲੇ ਦੀ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਟਿੱਪਣੀ ਭਾਰਤ ਦੀ ਨਿਆਂਇਕ ਪ੍ਰਕਿਰਿਆ ‘ਚ ਦਖਲ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਨਵੀਂ ਦਿੱਲੀ ਸਥਿਤ ਜਰਮਨੀ ਦੇ ਦੂਤਾਵਾਸ ਦੇ ਉਪ ਮੁਖੀ ਨੂੰ ਤਲਬ ਕੀਤਾ ਗਿਆ ਸੀ ਅਤੇ ਸਾਡੇ ਅੰਦਰੂਨੀ ਮਾਮਲਿਆਂ ‘ਤੇ ਉਨ੍ਹਾਂ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਦੀ ਟਿੱਪਣੀ ‘ਤੇ ਭਾਰਤ ਦਾ ਸਖ਼ਤ ਵਿਰੋਧ ਪ੍ਰਗਟਾਇਆ ਗਿਆ ਸੀ।’

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39961 posts
  • 0 comments
  • 0 fans