Menu

ਦਿੱਲੀ ਤੋਂ ਬਾਅਦ ਈਡੀ ਦਾ ਪੰਜਾਬ ‘ਚ ਵੱਡਾ ਐਕਸ਼ਨ,ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰਾਂ ਤੇ ਕਿਸਾਨਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ 27 ਮਾਰਚ 2024- ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿੱਚ ਵੱਡਾ ਐਕਸ਼ਨ ਕੀਤਾ ਹੈ। ਈਡੀ ਵੱਲੋਂ ਚੰਡੀਗੜ੍ਹ ਤੇ ਮੋਹਾਲੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਰੇਡ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰਾਂ ਤੇ ਕਿਸਾਨਾਂ ਦੇ 15 ਟਿਕਾਣਿਆਂ ‘ਤੇ ਕੀਤੀ ਗਈ ਹੈ।  ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇਹ ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਗਈ ਸੀ। ਦੱਸ ਦਈਏ ਕਿ ਫਲਦਾਰ ਦਰੱਖਤਾਂ ਦੀ ਕੀਮਤ ਬਾਗਬਾਨੀ ਵਿਭਾਗ ਵੱਲੋਂ ਤੈਅ ਕੀਤੀ ਗਈ ਸੀ। ਇਸ ਤੋਂ ਬਾਅਦ, ਭੂਮੀ ਗ੍ਰਹਿਣ ਕੁਲੈਕਟਰ ਨੇ ਫਲਦਾਰ ਰੁੱਖਾਂ ਦੀ ਇੱਕ ਸਰਵੇਖਣ ਸੂਚੀ ਡਾਇਰੈਕਟਰ ਬਾਗਬਾਨੀ ਨੂੰ ਭੇਜੀ ਤੇ ਦਰਖਤਾਂ ਦੀ ਮੁਲਾਂਕਣ ਰਿਪੋਰਟ ਤਿਆਰ ਕੀਤੀ ਸੀ।

ਸੂਤਰਾਂ ਮੁਤਾਬਕ ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਕੁਝ ਲੋਕਾਂ ਨੇ ਇੱਥੇ ਅਮਰੂਦ ਦੇ ਬੂਟੇ ਲਾਏ ਸਨ ਪਰ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਉਨ੍ਹਾਂ ਦੀ ਉਮਰ 4 ਤੋਂ 5 ਸਾਲ ਦੱਸੀ ਗਈ। ਇਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵਧ ਗਿਆ। ਇਸ ਤਰ੍ਹਾਂ ਕਈ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲੈ ਲਿਆ। ਵਿਜੀਲੈਂਸ ਨੇ ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਅਦਾਲਤ ਨੇ ਮੁਆਵਜ਼ੇ ਦੀ ਰਕਮ ਵਾਪਸ ਜਮ੍ਹਾਂ ਕਰਵਾ ਕੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans