Menu

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਟਿੱਪਣੀ ਮਾਮਲੇ ‘ਚ ; ਭਾਰਤ ਨੇ ਅਮਰੀਕੀ ਡਿਪਲੋਮੈਟ ਨੂੰ ਕੀਤਾ ਤਲਬ

ਦਿੱਲੀ, 27 ਮਾਰਚ 2024:  ਭਾਰਤ ਨੇ ਬੁੱਧਵਾਰ ਨੂੰ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ ‘ਤੇ ਸਖਤ ਵਿਰੋਧ ਦਰਜ ਕਰਵਾਇਆ।ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ ਵਿਚ ਤਲਬ ਕੀਤਾ ਸੀ। ਇਹ ਮੀਟਿੰਗ 30 ਮਿੰਟ ਤੋਂ ਵੱਧ ਚੱਲੀ। ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਸੀ ਕਿ ਵਾਸ਼ਿੰਗਟਨ “ਮੁੱਖ ਮੰਤਰੀ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਦਾ ਹੈ।”

ਨਿਊਜ਼ ਏਜੰਸੀ ‘ਰਾਇਟਰਜ਼’ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਾਮਲੇ ‘ਚ ਪੁੱਛੇ ਗਏ ਸਵਾਲ ਦੇ ਜਵਾਬ ‘ਚ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ, ”ਅਸੀਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਅਸੀਂ ਇਸ ਮਾਮਲੇ ‘ਚ ਪਾਰਦਰਸ਼ੀ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰਦੇ ਹਾਂ।”

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਉਹ 28 ਮਾਰਚ ਤਕ ਏਜੰਸੀ ਦੀ ਹਿਰਾਸਤ ਵਿਚ ਹਨ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਸ ਨੀਤੀ ਨੂੰ ਬਾਅਦ ਵਿਚ ਰੱਦ ਕਰ ਦਿਤਾ ਗਿਆ ਸੀ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39968 posts
  • 0 comments
  • 0 fans