Menu

ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਬਠਿੰਡਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ 9-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਕੰਵਰਜੀਤ ਸਿੰਘ ਨੇ ਟੀ.ਪੀ.ਡੀ.ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਸਵੀਪ ਗਤੀਵਿਧੀਆਂ ਬਾਰੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ/ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਹਲਕਾ ਰਾਮਪੁਰਾ ਫੂਲ ਵਿਖੇ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਹਲਕੇ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਉਪਰ ਹੋ ਚੁੱਕੀ ਹੈ, ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਜਾਗਰੂਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਦੀ ਉਮਰ 18 ਸਾਲ ਦੀ ਹੋ ਚੁੱਕੀ ਹੈ ਅਤੇ ਉਸ ਦੀ ਵੋਟ ਨਹੀਂ ਬਣੀ ਤਾਂ ਉਹ ਫਾਰਮ ਨੰਬਰ 6 ਭਰਕੇ ਆਪਣੀ ਵੋਟ ਬਣਵਾ ਜਾਂ ਆਨਲਾਈਨ ਵੋਟਰ ਲਾਈਨ ਹੈਲਪ ਉਪਰ ਵੀ ਵੋਟ ਅਪਲਾਈ ਕਰ ਸਕਦਾ ਹੈ। ਉਨ੍ਹਾਂ ਵਲੋਂ ਉਥੇ ਮੌਜੂਦ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਆਪਣੇ ਆਸੇ-ਪਾਸੇ ਦੇ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਹਲਕਾ ਰਾਮਪੁਰਾ ਫੂਲ ਵੋਟ ਪ੍ਰਤੀਸ਼ਤਤਾ ਵਿੱਚ ਰਿਕਾਰਡ ਤੋੜ ਵਾਧਾ ਕੀਤਾ ਜਾ ਸਕੇ।    ਇਸ ਮੌਕੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ  ਬਰਿੰਦਰ ਕੌਰ, ਸਹਾਇਕ ਨੋਡਲ ਅਫਸਰ  ਰਿੰਪੀ ਰਾਣੀ, ਪ੍ਰਿੰਸੀਪਲ ਸੱਤਪਾਲ ਸਿੰਘ, ਪ੍ਰਿੰਸੀਪਲ ਨਿਰਮਲ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ ਆਦਿ ਹਾਜ਼਼ਰ ਸਨ।

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

ਲਿਫਟ ਟੁੱਟਣ ਕਾਰਨ ਸੀਨੀਅਰ ਵਿਜੀਲੈਂਸ…

ਜੈਪੁਰ, 15 ਮਈ, 2024: ਰਾਜਸਥਾਨ ਦੇ ਝੁਨਝੁਨੂ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40362 posts
  • 0 comments
  • 0 fans