Menu

ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਖ਼ਾਤਰ ਲੋਕ ਸਭਾ ਚੋਣਾਂ ਦਿੱਲੀ ਦੀਆਂ ਪਾਰਟੀਆਂ ਖਿਲਾਫ ਸਿਧਾਂਤਾਂ ’ਤੇ ਲੜ ਰਿਹੈ: ਸੁਖਬੀਰ ਸਿੰਘ ਬਾਦਲ

ਮਾਨਸਾ/ਬੁਢਲਾਡਾ, 27 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ ਰਾਖੀ ਕੀਤੀ ਜਾ ਸਕੇ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਤਹਿਤ  ਮਾਨਸਾ ਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਤੇ ਜਿਹਨਾਂ ਦੇ ਨਾਲ ਬਠਿੰਡਾ ਦੇ ਐਮ ਪੀ  ਹਰਸਿਮਰਤ ਕੌਰ ਬਾਦਲ ਵੀ ਸਨ, ਦਾ ਹਰ ਥਾਂ ’ਤੇ ਨਿੱਘਾ ਸਵਾਗਤ ਹੋਇਆ। ਸੈਂਕੜੇ ਦੀ ਗਿਣਤੀ ਵਿਚ ਔਰਤਾਂ ਨੇ ਇਕੱਤਰ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਅਤੇ  ਹਰਸਿਮਰਤ ਕੌਰ ਬਾਦਲ ਨੂੰ ਸ਼ਿਕਾਇਤ ਕੀਤੀ ਕਿ ਉਹਨਾਂ ਦੇ ਨਾਂ ਸਮਾਜ ਭਲਾਈ ਸਕੀਮਾਂ ਵਿਚੋਂ ਕੱਟ ਦਿੱਤੇ ਗਏ ਹਨ ਅਤੇ ਉਹਨਾਂ ਨੇ ਅਕਾਲੀ ਦਲ ਦੀ ਸਰਕਾਰ ਦੇ 10 ਸਾਲਾਂ ਦੌਰਾਨ ਬਠਿੰਡਾ ਹਲਕੇ ਦਾ ਸਰਵ ਪੱਖੀ ਵਿਕਾਸ ਕਰਨ ਲਈ ਉਹਨਾਂ ਨੂੰ ਆਸ਼ੀਰਵਾਦ ਵੀ ਦਿੱਤਾ।

ਮਾਨਸਾ ਵਿਚ  ਪ੍ਰੇਮ ਅਰੋੜਾ ਤੇ ਬੁਢਲਾਡਾ ਵਿਚ ਡਾ. ਨਿਸ਼ਾਨ ਸਿੰਘ ਸਮੇਤ ਹਰ ਬੁਲਾਰੇ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਦੀ ਗੱਲ ਕੀਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਪੱਖੀ ਤੇ ਪੰਜਾਬੀਆਂ ਪੱਖੀ ਪਾਰਟੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇ।
 ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਉਹਨਾਂ ਕਿਹਾ ਕਿ ਸਾਡਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨਾਲ ਮੁਕਾਬਲਾ ਹੈ ਜਿਹਨਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਤੇ ਆਪ ਸਰਕਾਰਾਂ ਨੇ ਪੰਜਾਬ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇ ਬਠਿੰਡਾ ਪਾਰਲੀਮਾਨੀ ਹਲਕੇ ਨੇ ਪਿਛਲੇ ਸੱਤ ਸਾਲਾਂ ਵਿਚ ਵੱਡਾ ਸੰਤਾਪ ਹੰਢਾਇਆ ਹੈ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ, ਹਰ ਪਾਸੇ ਵਿਕਾਸ ਹੋਇਆ ਹੈ ਭਾਵੇਂ ਏਮਜ਼ ਸੰਸਥਾ ਹੋਵੇ, ਥਰਮਲ ਪਲਾਂਟ ਹੋਣ, ਰਿਫਾਇਨਰੀ ਹੋਵੇ ਜਾਂ ਫਿਰ ਕੇਂਦਰੀ ਯੂਨੀਵਰਸਿਟੀ, ਏਅਰਪੋਰਟ ਤੇ ਸੜਕਾਂ ਦਾ ਬੁਨਿਆਦੀ ਢਾਂਚਾ ਹੋਵੇ, ਸਭ ਕੁਝ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਵੀ ਨਹੀਂ ਹੈ।

ਯਾਤਰਾ ਦੀ ਗੱਲ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਵਾਜ਼ ਦਿੱਲੀ ਲੈ ਕੇ ਜਾਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਾਡੇ ਸਾਰੇ ਮਸਲੇ ਹੱਲ ਕਰਨ ਦਾ ਇਹੋ ਇਕ ਤਰੀਕ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਸਲੇ ਚੁੱਕਣ ਲਈ ਸਿਰਫ ਅਕਾਲੀ ਦਲ ਹੀ ਸਮਰਥ ਹੈ ਤੇ ਇਹ ਹੀ ਪੰਜਾਬੀਆਂ ਨੂੰ ਨਿਆਂ ਦੁਆ ਸਕਦਾ ਹੈ। ਉਨ੍ਹਾਂ
 ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਵਫਾਦਾਰ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਦਿੱਲੀ ਵਿਚ ਰੋਜ਼ ਡਰਾਮੇ ਕਰ ਰਹੇ ਹਨ।

ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬੀ ਆਪ ਨਸ਼ਿਆਂ ਦੀ ਗ੍ਰਿਫਤ ਵਿਚ ਉਲਝੇ ਹਨ ਤੇ ਜ਼ਹਿਰੀਲੀ ਸ਼ਰਾਬ ਕਾਰਨ ਕਿੰਨੀਆਂ ਹੀ ਮੌਤ ਹੋ ਗਈਆਂ ਹਨ ਪਰ ਇਹ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਬੀਬਾ ਬਾਦਲ ਨੇ ਵਿਰੋਧੀਆਂ ‘ਤੇ ਤੰਜ ਕਸਦਿਆਂ ਕਿਹਾ ਕਿ  ਕਿ ਪਹਿਲਾਂ ਕਿਵੇਂ ਕਾਂਗਰਸ ਪਾਰਟੀ ਨੇ ਪੰਜਾਬੀਆਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਤੁਹਾਡੇ ਨਾਲ ਪੂਰਨ ਕਰਜ਼ਾ ਮੁਆਫੀ ਤੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਉਲਟਾ ਕਾਂਗਰਸੀਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਵਿਆਪਕ ਭ੍ਰਿਸ਼ਟਾਚਾਰ ਕਰ ਕੇ ਪੀ ਆਰ ਟੀ ਸੀ ਵਰਗੇ ਅਦਾਰਿਆਂ ਨੂੰ ਕੰਗਾਲ ਕਰ ਦਿੱਤਾ ਤੇ ਆਪਣੇ ਲਾਪ ਵਾਸਤੇ ਬੱਸਾਂ ਦੀਆਂ ਬਾਡੀਆਂ ਪੰਜਾਬ ਦੇ ਬਾਹਰੋਂ ਲਗਵਾ ਕੇ ਭ੍ਰਿਸ਼ਟਾਚਾਰ ਕੀਤਾ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39976 posts
  • 0 comments
  • 0 fans