Menu

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 29 ਮਾਰਚ, 2024:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏ.ਐਲ.ਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,  ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ ‘ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans