Menu

AAP ਨੇ ‘ਕੇਜਰੀਵਾਲ ਲਈ ਆਸ਼ੀਰਵਾਦ’ ਮੁਹਿੰਮ ਤਹਿਤ ਜਾਰੀ ਕੀਤਾ ਵਟਸਐਪ ਨੰਬਰ

ਨਵੀਂ ਦਿੱਲੀ, 29 ਮਾਰਚ 2024-: ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ ਲਈ ਆਮ ਆਦਮੀ ਪਾਰਟੀ ਨੇ ਇਕ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦਾ ਐਲਾਨ ਉਨ੍ਹਾਂ ਦੇ ਪਤਨੀ ਸੁਨੀਤਾ ਕੇਜਰੀਵਾਲ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਨੇ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਤਹਿਤ ਅਰਵਿੰਦ ਕੇਜਰੀਵਾਲ ਨੂੰ ਸੁਨੇਹੇ ਭੇਜਣ ਲਈ ਵਟ੍ਹਸਐਪ ਨੰਬਰ 8297324624 ਜਾਰੀ ਕੀਤਾ ਹੈ। ਉਨ੍ਹਾਂ ਦਸਿਆ ਕਿ ਇਸ ਨੰਬਰ ਉਤੇ ਭੇਜੇ ਜਾਣ ਵਾਲੇ ਸੁਨੇਹੇ ਜੇਲ ਵਿਚ ਅਰਵਿੰਦ ਕੇਜਰੀਵਾਲ ਤਕ ਪਹੁੰਚਾਏ ਜਾਣਗੇ।

ਸੁਨੀਤਾ ਕੇਜਰੀਵਾਲ ਨੇ ਕਿਹਾ, “ਅਰਵਿੰਦ ਕੇਜਰੀਵਾਲ ਸੱਚੇ ਦੇਸ਼ ਭਗਤ ਹਨ, ਅਦਾਲਤ ਵਿਚ ਉਨ੍ਹਾਂ ਨੇ ਜੋ ਬੋਲਿਆ ਉਸ ਲਈ ਬਹੁਤ ਹਿੰਮਤ ਚਾਹੀਦੀ ਹੈ। ਉਨ੍ਹਾਂ ਨੇ ਦੇਸ਼ ਦੀ ਸੱਭ ਤੋਂ ਤਾਕਤਵਰ ਅਤੇ ਭ੍ਰਿਸ਼ਟਾਚਾਰ ਤਾਨਾਸ਼ਾਹੀ ਨੂੰ ਲਲਕਾਰਿਆ ਹੈ। ਮੈਨੂੰ ਯਕੀਨ ਹੈ ਕਿ ਇਸ ਲੜਾਈ ਵਿਚ ਤੁਸੀਂ ਅਪਣੇ ਭਰਾ ਅਤੇ ਪੁੱਤ ਦਾ ਸਾਥ ਜ਼ਰੂਰ ਦਿਓਗੇ”। ਵਟਸਐਪ ਨੰਬਰ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਨੂੰ ਅਪਣਾ ਅਸ਼ੀਰਵਾਦ, ਪ੍ਰਾਰਥਨਾ ਜਾਂ ਕੋਈ ਹੋਰ ਸੰਦੇਸ਼ ਭੇਜ ਸਕਦੇ ਹਨ ਅਤੇ ਉਹ ਉਨ੍ਹਾਂ ਨੂੰ ਅਪਣੇ ਪਤੀ ਤਕ ਪਹੁੰਚਾਉਣਗੇ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans