Menu

ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ ਪਟਿਆਲਾ ਰੇਂਜ ਨੇ ਲਿਆ ਜਾਇਜਾ

ਮਾਲੇਰਕੋਟਲਾ 29 ਮਾਰਚ :   ਡੀ.ਆਈ.ਜੀ ਪਟਿਆਲਾ ਰੇਂਜ, ਪਟਿਆਲਾ  ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਵਲੋਂ ਜਿਲ੍ਹਾ ਮਾਲੇਰਕੋਟਲਾ ਦੇ ਸਮੂਹ ਗਜਟਿਡ ਅਫਸਰ, ਮੁੱਖ ਅਫਸਰ ਥਾਣਾਜਾਤ, ਇੰਚਾਰਜ ਪੁਲਿਸ ਪੋਸਟ ਅਤੇ ਸਪੈਸ਼ਲ ਯੁਨਿਟ  ਨਾਲ ਕਾਨਫਰੰਸ ਹਾਲ, ਜਿਲ੍ਹਾ ਪੁਲਿਸ ਦਫਤਰ, ਮਾਲੇਰਕੋਟਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸ. ਭੁੱਲਰ ਵਲੋਂ ਮੀਟਿੰਗ ਵਿਚ ਵਿਸਥਾਰ ਨਾਲ ਕਰਾਇਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜਾ ਲਿਆ।

                ਜਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜਿੰਨ੍ਹਾਂ ਵਿਚ ਆਰਦਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਹਨਾਂ ਕਿਹਾ ਕਿ ਚੋਣ ਕਮੀਸ਼ਨ ਦੀਆਂ ਹਦਾਇਤਾਂ ਤੇ ਨਿਰਦੇਸ਼ਾਂ ਅਨੁਸਾਰ ਭਗੌੜਿਆਂ (ਪੀ.ਓ), ਬੇਲ-ਜੰਪਰਜ ਅਤੇ ਪੈਰੋਲ ਜੰਪਰਜ ਨੂੰ ਗ੍ਰਿਫਤਾਰ ਕਰਨ, ਗੈਰ-ਜਮਾਨਤੀ ਵਾਰੰਟ (ਐਨ.ਬੀ.ਡਬਲਿਊ) ਨੂੰ 100 ਫੀਂਸਦੀ ਲਾਗੂ ਕਰਨ ਲਈ ਇੱਕ ਵਿਸ਼ੇਸ਼ ਮੁਹਿਮ ਚਲਾਈ ਜਾਵੇ। ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜਿਲ੍ਹੇ ਦੀ 75 ਫੀਸਦੀ ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ (CAPF) ਦੀਆਂ ਕੰਪਨੀਆਂ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਜਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾਣ। ਜਿਲ੍ਹੇ ਨਾਲ ਲਗਦੀਆਂ ਮੁੱਖ ਸੜਕਾਂ ਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਕਦੀ ਦੀ ਸਮਗਲਿੰਗ ਤੇ ਨਜਰ ਰੱਖੀ ਜਾਵੇ। ਇਸ ਤੋਂ ਇਲਾਵਾ ਜਿਲ੍ਹੇ ਦੀਆਂ ਲਿੰਕ ਸੜਕਾਂ ਤੇ ਵੀ ਫਲਾਇੰਗ ਸਕਵੈਡ  ਟੀਮਾਂ ਅਤੇ  ਪੈਟਰੋਲਿੰਗ ਪਾਰਟੀਆਂ  ਨਾਲ 24 ਘੰਟੇ ਨਜਰ ਰੱਖੀ ਜਾਵੇ।

            ਉਨ੍ਹਾਂ ਸਮੂਹ ਮੁੱਖ ਅਫਸਰ ਥਾਣਾਜਾਤ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਤੇ ਕਰੜੀ ਨਜਰ ਰੱਖਣ ਅਤੇ ਕਿਸੇ ਨੂੰ ਵੀ ਚੋਣਾਂ ਦੌਰਾਨ ਅਮਨ-ਸ਼ਾਂਤੀ ਭੰਗ ਕਰਨ ਦੀ ਇਜ਼ਾਜ਼ਤ ਨਾ ਦਿੱਤੀ ਜਾਵੇ। ਚੋਣਾਂ ਦੌਰਾਨ ਗੰਨ ਹਾਉਸ, ਕਾਉਂਟਿੰਗ ਸੈਂਟਰਾਂ, ਸਟੋਰੇਜ ਸੈਟਰਾਂ ਅਤੇ ਚੋਣ ਉਮੀਦਵਾਰਾਂ ਦੀ ਸੁਰੱਖਿਆ ਨੂੰ ਗਾਰਦ, ਗੰਨਮੈਨ ਅਤੇ ਸੀ.ਸੀ.ਟੀ.ਵੀ ਕੈਮਰੇ ਆਦਿ ਰਾਹੀਂ ਯਕੀਨੀ ਬਣਾਈ ਜਾਵੇ ।  ਭੁੱਲਰ ਵਲੋਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਆਪਣਾ ਅਸਲਾ ਜਮ੍ਹਾ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸਾਂਤਮਈ ਤਰੀਕੇ ਨਾਲ ਸੰਪੂਰਣ ਹੋਣ।ਜਿਲ੍ਹਾ ਪੁਲਿਸ ਮੁਖੀ ਡਾ. ਸਿਮਰਤ ਕੌਰ ਆਈ.ਪੀ.ਐਸ ਨੇ ਕਿਹਾ ਕਿ ਜਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39967 posts
  • 0 comments
  • 0 fans