Menu

ਪੰਜਾਬ ’ਚ ਤਬਦੀਲੀ ਦੀ ਲਹਿਰ ਸ਼ੁਰੂ ਹੋਈ: ਸੁਖਬੀਰ ਸਿੰਘ ਬਾਦਲ

ਰਾਮਪੁਰਾ ਫੂਲ/ਮੌੜ, 29 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ  ਨੇ  ਕਿਹਾ ਕਿ ਪੰਜਾਬ ਵਿਚ ਤਬਦੀਲੀ ਦੀ ਲਹਿਰ ਸ਼ੁਰੂ ਹੋ ਗਈ ਹੈ ਅਤੇ ਪੰਜਾਬੀ ’ਝਾੜੂ’, ’ਖੂਨੀ ਪੰਜਾ’ ਅਤੇ ’ਕਮਲ ਦਾ ਫੁੱਲ’ ਸੂਬੇ ਵਿਚੋਂ ਪੁੱਟ ਕੇ ਸੁੱਟਣ ਲਈ ਤਿਆਰ ਹਨ।ਅਕਾਲੀ ਦਲ ਦੇ ਪ੍ਰਧਾਨ  ਨੂੰ  ਪੰਜਾਬ ਬਚਾਓ ਯਾਤਰਾ ਤਹਿਤ ਰਾਮਪੁਰਾ ਫੂਲ ਅਤੇ ਮੌੜ ਹਲਕਿਆਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਦੁਕਾਨਦਾਰਾਂ ਸਮੇਤ ਸਮਾਜ ਦੇ ਹਰ ਵਰਗ ਦਾ ਭਰਵਾਂ ਹੁੰਗਾਰਾ ਮਿਲਿਆ। ਹਜ਼ਾਰਾਂ ਦੀ ਗਿਣਤੀ ਵਿਚ ਲੋਕ ਉਹਨਾਂ ਦੇ ਸਵਾਗਤ ਲਈ ਸੜਕਾਂ ’ਤੇ ਨਿਤਰ ਆਏ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨ ਉਹਨਾਂ ਨਾਲ ਹੱਥ ਮਿਲਾਉਣ ਲਈ ਇਕ ਦੂਜੇ ਤੋਂ ਮੋਹਰੀ ਹੋ ਕੇ ਮਿਲਦੇ ਰਹੇ ਤੇ ਉਹਨਾਂ ਦੇ ਕਾਫਲੇ ਨਾਲ ਵੀ ਚਲਦੇ ਰਹੇ। ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਅਤੇ ਮੌੜ ਵਿਚ ਸਰਦਾਰ ਸਿਕੰਦਰ ਸਿੰਘ ਮਲੂਕਾ ਤੇ ਰਾਮਪੁਰਾ ਫੂਲ ਵਿਚ ਸਰਦਾਰ ਹਰਿੰਦਰ ਸਿੰਘ ਮਹਿਰਾਜ ਵੀ ਸਨ।

ਲੋਕਾਂ ਵੱਲੋਂ ਸੂਬੇ ਭਰ ਵਿਚ ਯਾਤਰਾ ਨੂੰ ਭਰਵਾਂ ਹੁੰਗਾਰਾ ਦੇਣ ’ਤੇ ਧੰਨਵਾਦ ਕਰਦਿਆਂ  ਬਾਦਲ ਨੇ ਕਿਹਾ  ਕਿ ਹੁਣ ਸਮਾਂ ਆ ਗਿਆ ਹੈ ਕਿ ਮੁਕਾਬਲਾ ਪੰਜਾਬ ਦੀ ਫੌਜ ਅਕਾਲੀ ਦਲ ਅਤੇ ਦਿੱਲੀ ਆਧਾਰਿਤ ਪਾਰਟੀਆਂ ਵਿਚਾਲੇ ਹੋ ਗਿਆ ਹੈ।
ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਲਈ ਡਟੇ ਰਹਿਣ। ਉਹਨਾਂ ਕਿਹਾ ਕਿ ਜੇਕਰ ਤੁਸੀਂ ਅਜਿਹਾ ਨਾ ਕੀਤਾ ਤਾਂ ਫਿਰ ਭਵਿੱਖ ਦੀਆਂ ਪੀੜੀਆਂ ਤੁਹਾਨੂੰ ਕਦੇ ਮੁਆਫ ਨਹੀਂ ਕਰਨਗੀਆਂ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਦਹਾਕਿਆਂ ਪਿੱਛੇ ਲੈ ਗਏ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਪੂਰਨ ਕਰਜ਼ਾ ਮੁਆਫੀ ਦੇ ਝੂਠੇ ਵਾਅਦੇ ਕਰ ਕੇ ਕਿਸਾਨਾਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਆਪ ਨੇ ਕੁਝ ਹੀ ਦਿਨਾਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪਿਛਲੇ ਦੋ ਸਾਲਾਂ ਵਿਚ ਨਸ਼ੇ ਦਾ ਪਸਾਰ ਕਈ ਗੁਣਾ ਜ਼ਿਆਦਾ ਹੋ ਗਿਆ ਹੈ ਤੇ ਸੈਂਕੜੇ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ।

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਦੋ ਸਾਲਾਂ ਵਿਚ ਹੀ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਜਦੋਂ ਕਿ ਸੂਬੇ ਵਿਚ ਬੁਨਿਆਦੀ ਢਾਂਚੇ ਦੀ ਸਿਰਜਣਾ ਤੇ ਵਿਕਾਸ ਦੇ ਨਾਂ ’ਤੇ ਕੱਖ ਵੀ ਨਹੀਂ ਕੀਤਾ ਗਿਆ।
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਤੇ ਗਰੀਬਾਂ ਨੂੰ ਸਭ ਤੋਂ ਵੱਡੀ ਮਾਰ ਪਈ ਹੈ। ਉਹਨਾਂ ਕਿਹਾਕਿ  ਇਸ ਸਰਕਾਰ ਨੇ ਨਾ ਸਿਰਫ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਤੋਂ ਟਾਲਾ ਵੱਟ ਲਿਆ ਹੈ ਬਲਕਿ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ।

ਉਹਨਾਂ ਕਿਹਾ ਕਿ ਇਸੇ ਤਰੀਕੇ ਗਰੀਬਾਂ ਨੂੰ ਆਟਾ ਦਾਲ ਤੇ ਸ਼ਗਨ ਸਕੀਮਾਂ ਵਰਗੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ।  ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫੈਸਲਾਕੁੰਨ ਫਤਵਾ ਦੇਣ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹਿੱਤਾਂ ਤੇ ਤੁਹਾਡੀਆਂ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ। ਅਸੀਂ ਪੰਜਾਬ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹਾਂ। ਸਾਡੇ ਲਈ ਪੰਜਾਬ ਪਹਿਲਾਂ ਹੈ
ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਵਾਸਤੇ ਸੱਤਾ ਸਭ ਤੋਂ ਜ਼ਰੂਰੀ ਹੈ ਤੇ ਇਸੇ ਕਾਰਨ ਉਹ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰ ਜਾਂਦੀਆਂ ਹਨ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ  ਬਲਕਾਰ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ  ਗੁਰਪ੍ਰੀਤ ਸਿੰਘ ਮਲੂਕਾ ਵੀ ਸਨ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39960 posts
  • 0 comments
  • 0 fans