Menu

ਬਾਬਾ ਤਰਸੇਮ ਸਿੰਘ ਦਾ ਹੋਇਆ ਅੰਤਿਮ ਸਸਕਾਰ

ਨਵੀਂ ਦਿੱਲੀ , 29 ਮਾਰਚ 2024- ਨਾਨਕਮੱਤਾ ਮੁਖੀ ਬਾਬਾ ਤਰਸੇਮ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਾਰਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।  ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਵੀਰਵਾਰ ਸ਼ਾਮ ਨੂੰ ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਨ।    ਸ਼ੁੱਕਰਵਾਰ ਨੂੰ ਬਾਬਾ ਤਰਸੇਮ ਸਿੰਘ ਦੀ ਮ੍ਰਿਤਕ ਦੇਹ ਦਾ ਰੀਤੀ-ਰਿਵਾਜਾਂ ਅਨੁਸਾਰ ਸਸਕਾਰ ਕਰ ਦਿੱਤਾ ਗਿਆ। ਬਾਬਾ ਦਾ ਅੰਤਿਮ ਸਸਕਾਰ ਪਵਿੱਤਰ ਅਸਥਾਨ ਨਾਨਕਮੱਤਾ ਮਿਲਕ ਵੈੱਲ ਵਿਖੇ ਕੀਤਾ ਗਿਆ। ਇਸ ਦੌਰਾਨ ਸਾਰਿਆਂ ਦੀਆਂ ਅੱਖਾਂ ਨਮ ਸਨ। ਦੱਸ ਦਈਏ ਕਿ ਭਲਕੇ ਤਰਸੇਮ ਸਿੰਘ ਦੀਆਂ ਅਸਥੀਆਂ ਨੂੰ ਸੰਭਾਲਣ ਦੀ ਰਸਮ ਕੀਤੀ ਜਾਵੇਗੀ ਅਤੇ 10ਵੀਂ ਭੇਟਾ 6 ਮਾਰਚ ਨੂੰ ਪੂਰੀ ਹੋਵੇਗੀ। ਨਾਨਕਮੱਤਾ ਡੇਰੇ ਦੇ ਸੇਵਾਦਾਰ ਗਿਆਨੀ ਸਰਬਜੀਤ ਸਿੰਘ ਨੇ ਦੱਸਿਆ ਕਿ 4 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 6 ਅਪ੍ਰੈਲ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਦੱਸ ਦਈਏ ਕਿ ਬੀਤੇ ਵੀਰਵਾਰ ਸਵੇਰੇ ਕਰੀਬ 6:15 ਤੋਂ 6:30 ਵਜੇ ਦਾ ਸਮਾਂ ਸੀ। ਬਾਬਾ ਤਰਸੇਮ ਸਿੰਘ ਕੁਰਸੀ ’ਤੇ ਬੈਠੇ ਸਨ। ਉਦੋਂ ਅਚਾਨਕ ਸਾਹਮਣੇ ਤੋਂ ਆਏ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਉਹਨਾਂ ਨੂੰ ਤੁਰੰਤ ਖਟੀਮਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਹਨਾਂ ਦੀ ਮੌਤ ਹੋ ਗਈ। ਪੂਰੇ ਮਾਮਲੇ ‘ਚ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39959 posts
  • 0 comments
  • 0 fans