Menu

ਆਪ ਵਿਧਾਇਕ ਨੂੰ 25 ਕਰੋੜ ਦੀ ਆਫ਼ਰ ਦੇਣ ਵਾਲੇ ਖ਼ਿਲਾਫ਼ F.I.R ਦਰਜ਼

ਜਲਾਲਾਬਾਦ, 30 ਮਾਰਚ 2024: ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਅਤੇ ਬਦਲੇ ਵਿੱਚ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਵਿਧਾਇਕ ਦੀ ਸ਼ਿਕਾਇਤ ’ਤੇ ਥਾਣਾ ਜਲਾਲਾਬਾਦ ਦੀ ਪੁਲੀਸ ਨੇ ਸੇਵਕ ਸਿੰਘ ਨਾਂਅ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਵੀ ਲਿਖਿਆ ਗਿਆ ਹੈ ਤਾਂ ਜੋ ਇਸ ਨਾਲ ਜੁੜਿਆ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਸਕੇ।

ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਧਾਇਕ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਸੇਵਕ ਸਿੰਘ ਨੇ 20-25 ਕਰੋੜ ਰੁਪਏ ਲੈ ਕੇ ਉਸ ‘ਤੇ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਲਈ ਦਬਾਅ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਅਤੇ ਲੋਕ ਸਭਾ ਚੋਣ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ।ਜ਼ਿਕਰ ਕਰ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾ ਕੇ ਵਿਧਾਇਕ ਬਣੇ ਸਨ। ਇਸ ਦੇ ਨਾਲ ਹੀ ਇਲਾਕੇ ਵਿੱਚ ਉਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਚਰਚਾ ਹੈ।

ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ  ਸੁਨੀਲ ਜਾਖੜ ਨੇ ਇਸ ਮਾਮਲੇ ‘ਤੇ ਵਿਅੰਗ ਕੱਸਦੇ ਹੋਏ ਕਿਹਾ ਸੀ ਕਿ ਭਾਜਪਾ ‘ਤੇ ਕਦੇ ਵੀ ਮੰਦਬੁੱਧੀ ਦਾ ਦੋਸ਼ ਨਹੀਂ ਲੱਗਾ। 5,000 ਰੁਪਏ ਵਿੱਚ ਵਿਕ ਰਹੀ ਇੱਕ ਵਸਤੂ ਲਈ 25 ਕਰੋੜ ਰੁਪਏ ਕੌਣ ਦੇਵੇਗਾ? ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੀ ਕੀਮਤ ਜ਼ਿਆਦਾ ਵਧਾ ਦਿੱਤੀ ਹੈ, ਲੋਕ ਇਨ੍ਹਾਂ ਦੀ ਅਸਲ ਕੀਮਤ ਦੱਸਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਈਡੀ ਤੋਂ ਜਾਂਚ ਦੀ ਮੰਗ ਕੀਤੀ ਸੀ। ਤਾਂ ਜੋ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40025 posts
  • 0 comments
  • 0 fans