Menu

NHAI ਨੇ ਟੋਲ ਟੈਕਸ ਵਧਾਉਣ ਦਾ ਫੈਸਲਾ ਲਿਆ ਵਾਪਸ

ਨਵੀਂ ਦਿੱਲੀ, 1 ਅਪ੍ਰੈਲ 2024: ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਅੱਜ ਯਾਨੀ 1 ਅਪ੍ਰੈਲ ਤੋਂ ਦੇਸ਼ ਭਰ ਦੇ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸ ਵੇਅ ‘ਤੇ ਟੋਲ ਟੈਕਸ ਵਧਾਉਣ ਦਾ ਅਪਣਾ ਫੈਸਲਾ ਵਾਪਸ ਲੈ ਲਿਆ ਹੈ। ਇਕ ਮੀਡੀਆ ਰੀਪੋਰਟ ‘ਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਰੋਲਬੈਕ ਸਬੰਧੀ ਸਾਰੇ ਪ੍ਰਾਜੈਕਟ ਡਾਇਰੈਕਟਰਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ। NHAI (ਕਾਨਪੁਰ) ਦਾ ਪ੍ਰਾਜੈਕਟ ਡਾਇਰੈਕਟਰ ਪ੍ਰਸ਼ਾਂਤ ਦੂਬੇ ਨੇ ਕਿਹਾ ਕਿ ਮੌਜੂਦਾ ਟੋਲ ਦਰਾਂ ਲਾਗੂ ਰਹਿਣਗੀਆਂ।

ਦੱਸ ਦੇਈਏ ਕਿ ਇਹ ਫ਼ੈਸਲਾ NHAI ਵਲੋਂ ਟੋਲ ਦਰਾਂ ਵਧਾਉਣ ਦੇ ਫੈਸਲੇ ਦੇ ਕੁੱਝ ਦਿਨ ਬਾਅਦ ਹੀ ਆਇਆ ਹੈ। ਐਤਵਾਰ ਰਾਤ ਕਰੀਬ 9 ਵਜੇ NHAI ਦੇ ਪ੍ਰਾਜੈਕਟ ਮੈਨੇਜਰ (ਬਰੇਲੀ) ਵਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਕਿ ਅਗਲੇ ਹੁਕਮਾਂ ਤਕ ਟੋਲ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਆਗਰਾ ਅਤੇ ਉੱਤਰ ਪ੍ਰਦੇਸ਼ ਦੇ ਹੋਰ ਖੇਤਰਾਂ ਵਿਚ ਤਾਇਨਾਤ NHAI ਅਧਿਕਾਰੀਆਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਫਿਲਹਾਲ ਟੋਲ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।

ਹਾਲਾਂਕਿ ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਯੂਪੀਐਸਆਰਟੀਸੀ ਦੀ ਪਬਲਿਕ ਟਰਾਂਸਪੋਰਟ ਏਜੰਸੀ ਨੂੰ ਐਨਐਚਏਆਈ ਤੋਂ ਟੋਲ ਦਰਾਂ ਨੂੰ ਸੋਧਣ ਦਾ ਕੋਈ ਆਦੇਸ਼ ਨਹੀਂ ਮਿਲਿਆ ਹੈ। ਇਸ ਲਈ ਬੱਸ ਕਿਰਾਏ ‘ਤੇ ਸਰਚਾਰਜ ‘ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਦੇਸ਼ ਭਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਟੋਲ ਫੀਸ ਵਧਾਉਣ ਦਾ ਫੈਸਲਾ ਟਾਲਣ ਦੇ ਕਿਆਸ ਲਗਾਏ ਜਾ ਰਹੇ ਹਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans