Menu

ਜਨਮ ਦਿਨ ਵਾਲੇ ਦਿਨ ਗਾਇਕ ਜੈਜੀ ਬੀ ਨੂੰ ਮਹਿਲਾ ਕਮਿਸ਼ਨ ਦਾ ਤੋਹਫਾ, ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 1 ਅਪ੍ਰੈਲ 2024 ; ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਆਈਕੋਨਿਕ ਗਾਇਕ ਜੈਜ਼ੀ ਬੀ ਅੱਜ ਯਾਨਿ 1 ਅਪ੍ਰੈਲ ਨੂੰ ਆਪਣਾ 49ਵਾਂ ਜਨਮਦਿਨ ਮਨਾ ਰਹੇ ਹਨ। ਗਾਇਕ ਦੇ ਜਨਮਦਿਨ ਵਾਲੇ ਦਿਨ ਉਨ੍ਹਾਂ ਨੂੰ ਬਹੁਤ ਹੀ ਖਾਸ ਤੋਹਫਾ ਵੀ ਮਿਲ ਗਿਆ ਹੈ, ਜਿਸ ਨੇ ਉਨ੍ਹਾਂ ਨੂੰ ਮੁਸ਼ਕਲ ‘ਚ ਪਾ ਦਿੱਤਾ ਹੈ। ਦਰਅਸਲ, ਜੈਜ਼ੀ ਬੀ ਇੰਨੀਂ ਦਿਨੀਂ ਆਪਣੀ ਐਲਬਮ ‘ਉਸਤਾਦ ਜੀ ਕਿੰਗ ਫੋਰਐਵਰ’ ਕਰਕੇ ਕਾਫੀ ਵਿਵਾਦਾਂ ‘ਚ ਹਨ।

ਉਨ੍ਹਾਂ ਦੀ ਐਲਬਮ ਦੇ ਗਾਣੇ ‘ਮੜ੍ਹਕ ਸ਼ਕੀਨਾਂ ਦੀ’ ‘ਚ ਔਰਤਾਂ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਹੈ, ਹੁਣ ਮਹਿਲਾ ਕਮਿਸ਼ਨ ਨੇ ਇਸ ਨੋਟਿਸ ਲੈਂਦਿਆਂ ਕਾਰਵਾਈ ਕੀਤੀ ਹੈ। ਪੰਜਾਬੀ ਗਾਇਕ ਜੈਜ਼ੀ ਬੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਭੇਜਿਆ ਹੈ। ਗਾਇਕ ਜੈਜ਼ੀ-ਬੀ ਆਪਣੇ ਨਵੇਂ ਗੀਤ ਕਾਰਨ ਵਿਵਾਦਾਂ ‘ਚ ਘਿਰ ਗਏ ਹਨ। ਨੋਟਿਸ ਵਿੱਚ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਈ-ਮੇਲ ਰਾਹੀਂ ਆਪਣਾ ਜਵਾਬ ਭੇਜਣ ਲਈ ਕਿਹਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Jazzy B: ਪੰਜਾਬੀ ਗਾਇਕ ਜੈਜ਼ੀ ਨੂੰ ਜਨਮਦਿਨ 'ਤੇ ਮਹਿਲਾ ਕਮਿਸ਼ਨ ਨੇ ਦਿੱਤਾ ਤੋਹਫਾ, ਭੇਜਿਆ ਕਾਨੂੰਨੀ ਨੋਟਿਸ, 1 ਹਫਤੇ 'ਚ ਮੰਗਿਆ ਜਵਾਬ

ਦਰਅਸਲ, ਜੈਜ਼ੀ-ਬੀ ਦਾ ਗੀਤ ‘ਮੜ੍ਹਕ ਸ਼ਕੀਨਾਂ ਦੀ’ ਪਿਛਲੇ ਮਹੀਨੇ ਹੀ ਲਾਂਚ ਹੋਇਆ ਸੀ। ਪੰਜਾਬੀ ਗੀਤ ਨੂੰ ਜੀਤ ਕੱਦੋਵਾਲਾ ਨੇ ਲਿਖਿਆ ਹੈ। ਇਸ ਗੀਤ ਲਈ ਜੀਤ ਕੱਦੋਂਵਾਲਾ ਨੂੰ ਨੋਟਿਸ ਵੀ ਭੇਜਿਆ ਗਿਆ ਹੈ। ਗੀਤ ਵਿੱਚ ਔਰਤਾਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ ਔਰਤਾਂ ਦੀ ਤੁਲਨਾ ਭੇਡਾਂ ਨਾਲ ਕੀਤੀ ਗਈ ਹੈ। ਨੋਟਿਸ ‘ਚ ਸਾਫ ਲਿਖਿਆ ਹੈ ਕਿ ‘ਮੜ੍ਹਕ ਸ਼ਕੀਨਾਂ ਦੀ’ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਜੈਜ਼ੀ-ਬੀ ਦੁਆਰਾ ਗਾਇਆ ਗਿਆ ਹੈ ਅਤੇ ਜੀਤ ਕੱਦੋਵਾਲਾ ਦੁਆਰਾ ਲਿਖਿਆ ਗਿਆ ਹੈ। ਇਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ। ਇਹ ਸਮਾਜ ਵਿੱਚ ਔਰਤਾਂ ਲਈ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਨਾਲ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans