Menu

ਮਲੇਰਕੋਟਲਾ ‘ਚ ਕਣਕ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ‘ਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਖ਼ਤ ਪਾਬੰਦੀ

ਮਾਲੇਰਕੋਟਲਾ 1 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144  ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲਰੇਕੋਟਲਾ ਅੰਦਰ ਕਣਕ ਦੀ ਰਹਿੰਦ- ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਹੈ। ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ ।

          ਡਾ. ਪੱਲਵੀ ਨੇ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਕਣਕ ਦੇ ਨਾੜ ਨੂੰ ਕਿਸਾਨਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਨ ਮਾਦਾ (ਕੱਲੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਜਮੀਨ ਦੀ ਉਪਰਲੀ ਸਤ੍ਹਾ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭ ਦਾਇਕ ਜੀਵਾਣੂ ਮਰ ਜਾਂਦੇ ਹਨ ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ।

          ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਮੌਜੂਦ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ । ਇਸ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਨਾਲ ਵੱਡੇ ਹਾਦਸੇ ਵਾਪਰਨ ਦਾ ਵੀ ਡਰ ਹੁੰਦਾ ਹੈ। ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ। ਜਿਸ ਕਰਕੇ ਕਣਕ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣਾ ਜਰੂਰੀ ਹੈ।ਇਹ ਹੁਕਮ ਆਮ ਲੋਕਾਂ ‘ਤੇ  1 ਅਪ੍ਰੈਲ ਤੋ 31 ਮਈ ਤੱਕ ਲਾਗੂ ਰਹੇਗਾ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40225 posts
  • 0 comments
  • 0 fans