ਚੰਡੀਗੜ੍ਹ 3 ਅਪ੍ਰੈਲ 2024 -:ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 15 ਵਿਅਕਤੀਆਂ ਨੂੰ ਥਾਂ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਡਾ: ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਦੇ ਨਾਲ ਹੀ ਕਮੇਟੀ ਵਿਚ 6 ਵਿਸ਼ੇਸ਼ ਮੈਂਬਰ ਸ਼ਾਮਲ ਕੀਤੇ ਗਏ। ਇਹ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਦਿੱਤੀ ਹੈ।