Menu

CM ਅਰਵਿੰਦ ਕੇਜਰੀਵਾਲ ਨੇ ਹੁਣ ਜੇਲ ‘ਚੋਂ AAP ਵਿਧਾਇਕਾਂ ਨੂੰ ਭੇਜਿਆ ਇਹ ਸੁਨੇਹਾ

ਨਵੀਂ ਦਿੱਲੀ, 4 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇਕ ਹੋਰ ਪ੍ਰੈੱਸ ਕਾਨਫਰੰਸ ਕੀਤੀ ਅਤੇ ਅਪਣੇ ਪਤੀ ਵਲੋਂ ਜੇਲ ਵਿਚੋਂ ਭੇਜਿਆ ਸੁਨੇਹਾ ਪੜ੍ਹ ਕੇ ਸੁਣਾਇਆ। ਉਨ੍ਹਾਂ ਦਸਿਆ ਕਿ ਕੇਜਰੀਵਾਲ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤਾਂ ਦਿਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਅਪਣੇ ਸੰਦੇਸ਼ ਵਿਚ ਦਿੱਲੀ ਦੇ ਦੋ ਕਰੋੜ ਲੋਕਾਂ ਨੂੰ ਅਪਣਾ ਪਰਿਵਾਰ ਕਿਹਾ ਹੈ। ਸੁਨੀਤਾ ਕੇਜਰੀਵਾਲ ਨੇ ਕਿਹਾ, “ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ ਵਿਚੋਂ ਸੁਨੇਹਾ ਭੇਜਿਆ ਹੈ। ਮੇਰੇ ਕਿਸੇ ਵੀ ਦਿੱਲੀ ਵਾਸੀ ਨੂੰ ਇਸ ਕਰ ਕੇ ਤਕਲੀਫ ਨਹੀਂ ਹੋਣੀ ਚਾਹੀਦੀ ਕਿਉਂਕਿ ਮੈਂ ਜੇਲ ਵਿਚ ਹਾਂ। ਹਰ ਵਿਧਾਇਕ ਨੂੰ ਇਲਾਕੇ ਦਾ ਦੌਰਾ ਕਰਨਾ ਚਾਹੀਦਾ ਹੈ।

ਉਨ੍ਹਾਂ ਨੂੰ ਪੁੱਛੋ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਹੈ। ਜਿਸ ਨੂੰ ਕੋਈ ਸਮੱਸਿਆ ਹੈ, ਉਸ ਦਾ ਹੱਲ ਕਰੋ। ਮੈਂ ਸਿਰਫ਼ ਸਰਕਾਰੀ ਵਿਭਾਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਗੱਲ ਨਹੀਂ ਕਰ ਰਿਹਾ। ਸਾਨੂੰ ਬਾਕੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਲੋੜ ਹੈ। ਦਿੱਲੀ ਦੇ ਦੋ ਕਰੋੜ ਲੋਕ ਮੇਰਾ ਪਰਿਵਾਰ ਹਨ। ਮੇਰੇ ਪਰਿਵਾਰ ਵਿਚ ਕੋਈ ਵੀ ਕਿਸੇ ਕਾਰਨ ਕਰਕੇ ਉਦਾਸ ਨਹੀਂ ਹੋਣਾ ਚਾਹੀਦਾ। ਰੱਬ ਸਭ ਦਾ ਭਲਾ ਕਰੇ।”

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans