Menu

ਗੈਂਗਸਟਰ ਜਸਪ੍ਰੀਤ ਜੱਸਾ ਹਥਿਆਰਾਂ ਸਮੇਤ ਕਾਬੂ

ਲੁਧਿਆਣਾ , 5 ਅਪ੍ਰੈਲ 2024- ਇਰਾਦਾ ਕਤਲ, ਕੁੱਟਮਾਰ ਅਤੇ ਨਸ਼ਾ ਸਮੱਗਲਿੰਗ ਦੇ ਲਗਭਗ ਡੇਢ ਦਰਜਨ ਕੇਸਾਂ ’ਚ ਨਾਮਜ਼ਦ ਗੈਂਗਸਟਰ ਜਸਪ੍ਰੀਤ ਸਿੰਘ ਜੱਸਾ ਨੂੰ ਕਮਿਸ਼ਨਰੇਟ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਤੋਂ2 ਪੁਆਇੰਟ 32 ਬੋਰ ਦਾ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਥਾਣਾ ਫੋਕਲ ਪੁਆਇੰਟ ’ਚ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।ਜਾਣਕਾਰੀ ਮੁਤਾਬਕ ਏ. ਐੱਸ. ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਇਲਾਕੇ ’ਚ ਗਸ਼ਤ ਕਰ ਰਿਹਾ ਸੀ ਤਾਂ ਸੂਚਨਾ ਮਿਲੀ ਕਿ ਜੱਸਾ ਨਾਜਾਇਜ਼ ਹਥਿਆਰ ਲੈ ਕੇ ਇਲਾਕੇ ’ਚ ਘੁੰਮ ਰਿਹਾ ਹੈ, ਜੋ ਕਿ ਵੱਡੀ ਵਾਰਦਾਤ ਦੀ ਫਿਰਾਕ ’ਚ ਹੈ। ਇਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਫੜ ਲਿਆ। ਤਲਾਸ਼ੀ ਦੌਰਾਨ ਇਕ ਪਿਸਤੌਲ ਮਿਲਿਆ। ਫਿਰ ਉਸ ਦੀ ਨਿਸ਼ਾਨਦੇਹੀ ’ਤੇ ਦੂਜਾ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ।

ਪੁੱਛਗਿੱਛ ’ਚ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਦੇ ਵੱਖ-ਵੱਖ ਥਾਣਿਆਂ ’ਚ ਡੇਢ ਦਰਜਨ ਤੋਂ ਜ਼ਿਆਦਾ ਕੇਸ ਦਰਜ ਹਨ ਅਤੇ ਉਹ ਕਈ ਵਾਰ ਜੇਲ੍ਹ ਜਾ ਚੁੱਕਾ ਹੈ। ਇਹ ਵੀ ਪਤਾ ਲੱਗਾ ਕਿ ਮੁਲਜ਼ਮ ਦੀ ਗੈਂਗਸਟਰ ਜਤਿੰਦਰ ਸਿੰਘ ਜਿੰਦੀ ਗਰੁੱਪ ਨਾਲ ਪੁਰਾਣੀ ਰੰਜਿਸ਼ ਸੀ। ਦੋਵੇਂ ਗਰੁੱਪਾਂ ’ਚ ਦਬਾਅ ਦੀ ਲੜਾਈ ਚਲਦੀ ਆ ਰਹੀ ਹੈ। ਇਸ ਲਈ ਜੱਸੇ ਨੇ ਯੂ. ਪੀ. ਤੋਂ ਹਥਿਆਰ ਮੰਗਵਾ ਕੇ ਰੱਖੇ ਹੋਏ ਸਨ। ਗੈਂਗਸਟਰ ਜਿੰਦੀ ਤਾਂ ਪਹਿਲਾਂ ਹੀ ਪੁਲਿਸ ਦੇ ਹੱਥੇ ਚੜ੍ਹ ਗਿਆ ਸੀ, ਜੋ ਕਿ ਇਸ ਸਮੇਂ ਜੇਲ੍ਹ ’ਚ ਬੈਠਾ ਹੈ।ਇਹ ਵੀ ਪਤਾ ਲੱਗਾ ਕਿ ਕੁਝ ਦਿਨ ਪਹਿਲਾਂ ਏ. ਜੀ. ਟੀ. ਐੱਫ. ਦੀ ਟੀਮ ਨੇ ਗੁਰਪ੍ਰੀਤ ਲੈਂਬਰ ਅਤੇ ਜੱਸਾ ਗਰੁੱਪ ਦੇ ਜਗਦੀਪ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਕਾਬੂ ਕੀਤਾ ਸੀ। ਉਕਤ ਮੁਲਜ਼ਮਾਂ ’ਤੇ ਵੀ ਪਹਿਲਾਂ ਕਈ ਕੇਸ ਦਰਜ ਹਨ। ਜੱਸਾ ਉਕਤ ਮੁਲਜ਼ਮਾਂ ਨਾਲ ਮਿਲਿਆ ਹੋਇਆ ਸੀ। ਉਸ ਤੋਂ ਬਾਅਦ ਪੁਲਿਸ ਨੂੰ ਜੱਸੇ ਬਾਰੇ ਲੀਡ ਮਿਲੀ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਜੱਸਾ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਭਾਜਪਾ ਨੇ ਦਿੱਲੀ ਲਈ ਸਟਾਰ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40157 posts
  • 0 comments
  • 0 fans