Menu

ਹਿਮਾਚਲ ਪੁਲਿਸ ਨੇ ਹੋਟਲ ‘ਚ ਕੁੜੀ ਤੇ ਪੁੜੀ ਸਮੇਤ ਫੜਿਆ ਲੰਗਾਹ ਦਾ ਮੁੰਡਾ

ਚੰਡੀਗੜ੍ਹ, 10 ਅਪ੍ਰੈਲ 2024 ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਮੁੰਡੇ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਦੋਸਤਾਂ ਨਾਲ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹੋਇਆਂ ਸ਼ਿਮਲਾ ਪੁਲਿਸ ਨੇ ਇਕ ਔਰਤ ਸਮੇਤ ਕੁੱਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਸਾਰੇ ਨਸ਼ੇ ਵਿੱਚ ਸਨ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ ਐਸ.ਆਈ.ਟੀ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਜਾਲ ਵਿਛਾਇਆ ਅਤੇ ਦੇਰ ਰਾਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ। ਇਸ ਦੌਰਾਨ ਦੋਸ਼ੀਆਂ ਕੋਲੋਂ ਚਿੱਟਾ ਬਰਾਮਦ ਕੀਤਾਗਿਆ। ਪੁਲਿਸ ਨੇ ਦੋਸ਼ੀਆਂ ਦੀ ਥਾਰ ਗੱਡੀ ਵੀ ਕਬਜ਼ੇ ਵਿਚ ਲੈ ਲਈ ਹੈ। ਇਸ ਮਗਰੋਂ ਇਨ੍ਹਾਂ ਨੂੰ ਸਦਰ ਥਾਣਾ ਸ਼ਿਮਲਾ ਲਿਜਾਇਆ ਗਿਆ।

ਜਾਣਕਾਰੀ ਮੁਤਾਬਕ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਹਿਮਾਚਲ ‘ਚ ਚਿੱਟਾ ਸਪਲਾਈ ਕਰ ਰਹੇ ਸਨ। ਪੁਲਿਸ ਪੁੱਛਗਿੱਛ ‘ਚ ਕਈ ਅਹਿਮ ਜਾਣਕਾਰੀਆਂ ਮਿਲ ਸਕਦੀਆਂ ਹਨ। ਫੜੇ ਗਏ ਦੋਸ਼ੀਆਂ ਵਿੱਚ ਤਿੰਨ ਪੰਜਾਬ, ਇੱਕ ਚੰਡੀਗੜ੍ਹ ਅਤੇ ਇੱਕ ਹਿਮਾਚਲ ਦਾ ਰਹਿਣ ਵਾਲਾ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਾਸੀ ਗੁਰਦਾਸਪੁਰ ਪੰਜਾਬ, ਅਜੈ ਕੁਮਾਰ (27) ਪੁੱਤਰ ਚਮਨ ਲਾਲ ਵਾਸੀ ਨੂਰਖੋਦੀਆਂ ਪੰਜਾਬ ਯੂਨੀਵਰਸਿਟੀ ਪਟਿਆਲਾ, ਅਵਨੀ (19) ਪੁੱਤਰੀ ਵਿਕਾਸ ਨੇਗੀ ਪਿੰਡ ਸੰਗਲਾ ਕਿੰਨੌਰ ਹਿਮਾਚਲ, ਸ਼ੁਭਮ ਕੌਸ਼ਲ (26) ਪੁੱਤਰ ਸੰਦੀਪ ਕੌਸ਼ਲ ਵਾਸੀ ਬਲਾਕ ਏ ਸੈਕਟਰ-1 ਚੰਡੀਗੜ੍ਹ ਅਤੇ ਬਲਜਿੰਦਰਾ (22) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਨੱਡਾ ਮੋਹਾਲੀ ਪੰਜਾਬ ਵਜੋਂ ਹੋਈ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40098 posts
  • 0 comments
  • 0 fans