ਚੰਡੀਗੜ੍ਹ, 10 ਅਪ੍ਰੈਲ 2024- ਭਾਜਪਾ ਵੱਲੋਂ ਚੰਡੀਗੜ੍ਹ ਤੇ 8 ਹੋਰ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਨੌਂ ਉਮੀਦਵਾਰਾਂ ਦੇ ਨਾਂ ਹਨ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ ਸੱਤ ਸੀਟਾਂ ਅਤੇ ਪੱਛਮੀ ਬੰਗਾਲ ਦੀ ਆਸਨਸੋਲ ਅਤੇ ਚੰਡੀਗੜ੍ਹ ਸੀਟ ਸ਼ਾਮਲ ਹਨ। ਭਾਜਪਾ ਨੇ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।