Menu

ਆਪ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਉਮੀਦਵਾਰਾਂ ਦਾ ਕਰੇਗੀ ਐਲਾਨ: ਭਗਵੰਤ ਮਾਨ

ਚੰਡੀਗੜ੍ਹ, 11 ਅਪ੍ਰੈਲ- ਆਮ ਆਦਮੀ ਪਾਰਟੀ (ਆਪ) 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ।  ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਇਹ ਗੱਲ ਸਾਂਝੀ ਕੀਤੀ ਹੈ।

‘ਆਪ’ ਪੰਜਾਬ ‘ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਅਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਅਤੇ ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ ਅਤੇਫਤਿਹਗੜ੍ਹ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਪੰਜਾਬ ਵਿੱਚ ਪੰਜ ਕੈਬਨਿਟ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰੀਆ ਹੈ।

ਪਾਰਟੀ ਨੇ ਆਪਣੀ ਦੂਜੀ ਸੂਚੀ ਵਿੱਚ ਪੰਜਾਬ ਵਿੱਚ ਆਪਣੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਅਤੇ ਡਾ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਹੈ। 16 ਅਪ੍ਰੈਲ ਨੂੰ ਆਪਣੀ ਤੀਜੀ ਸੂਚੀ ਵਿੱਚ ਪਾਰਟੀ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰੇਗੀ।  ਜਲੰਧਰ ਐਸਸੀ ਰਾਖਵੀਂ ਸੀਟ ਹੈ ਅਤੇ 9 ਵਿਧਾਨ ਸਭਾ ਹਲਕੇ ਹਨ।  2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਨੇ ਚਾਰ ਹਲਕਿਆਂ ਤੋਂ ਜਿੱਤ ਪ੍ਰਾਪਤ ਕੀਤੀ ਸੀ, ਪਰ ਸਿਰਫ਼ ਇੱਕ ਸਾਲ ਪਹਿਲਾਂ ਜਲੰਧਰ ਉਪ ਚੋਣ ਵਿੱਚ, ਆਮ ਆਦਮੀ ਪਾਰਟੀ ਨੇ 58,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਸੀ।  ਉਦੋਂ ਤੋਂ ਹੀ ਪਾਰਟੀ ਇਸ ਸੀਟ ‘ਤੇ ਮਜ਼ਬੂਤ ​​ਹੋਈ ਹੈ।  ਅਤੇ ਲੁਧਿਆਣਾ ਲਈ, ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 8 ਜਿੱਤੇ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans