Menu

ਹੁਣ ਇਕ ਸਾਬਕਾ IPS ਹੋਣ ਜਾ ਰਹੇ ਨੇ ਭਾਜਪਾ ‘ਚ ਸ਼ਾਮਲ ਦੁਆਬੇ ‘ਚ ਟਿਕਟ ਮਿਲਣ ਦੇ ਆਸਾਰ

ਹੁਸ਼ਿਆਰਪੁਰ, 11 ਅਪ੍ਰੈਲ 2024: ਪੰਜਾਬ ਦੀਆਂ ਚੋਣਾਂ  ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਵੀ ਜੋਰਾਂ ਸ਼ੋਰਾਂ ਨਾਲ ਚੱਲ ਰਿਹਾ ।   ਇਨ੍ਹਾਂ ਚੋਣਾ ‘ਚ ਖਾਸ ਗੱਲ ਇਹ ਹੈ ਕਿ ਸਿਆਸੀ ਲੀਡਰਾਂ ਦੇ ਨਾਲ ਹੁਣ ਕਈ ਅਧਿਕਾਰੀ ਵੀ ਸਿਆਸਤ ਵਿੱਚ ਕਿਸਮਤ ਅਜਮਾਉਣ ਨੂੰ ਜਾ ਰਹੇ ਹਨ, ਜਿਸ ਦੇ ਚਲਦਿਆਂ ਹੁਣ ਚਰਚਾਵਾਂ ਹਨ ਕਿ ਸਾਬਕਾ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਛੇਤੀ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਤੇ ਇਹ ਵੀ ਚਰਚਾ ਨਾਲ ਹੀ ਹੈ ਕਿ ਪਾਰਟੀ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਲੜਵਾ ਸਕਦੀ ਹੈ।

ਇਕਬਾਲਪ੍ਰੀਤ ਸਿੰਘ ਸਹੋਤਾ ਜੋ ਕਿ 1988 ਬੈਚ ਦੇ IPS ਅਧਿਕਾਰੀ ਹਨ ਤੇ ਸਤੰਬਰ 2022 ਵਿੱਚ ਉਹ ਸੇਵਾਮੁਕਤ ਹੋਏ ਸਨ। ਉਨ੍ਹਾਂ ਦਾ ਪਿੰਡ ਹੁਸ਼ਿਆਰਪੁਰ ਨੇੜੇ ਹੈ ਤੇ ਉਹ ਮਜ਼ਬੀ ਸਿੱਖ ਵਾਲਮੀਕੀ ਸਮਾਜ ਨਾਲ ਸਬੰਧ ਰੱਖਦੇ ਹਨ ਜਿਨ੍ਹਾਂ ਦੀ ਇਸ ਹਲਕੇ ਵਿੱਚ ਚੰਗੀ ਪਕੜ ਹੈ।

ਜ਼ਿਕਰ ਕਰ ਦਈਏ ਕਿ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਸੋਮ ਪ੍ਰਕਾਸ਼ ਸੰਸਦ ਮੈਂਬਰ ਹਨ ਜੋ ਕਿ ਕੇਂਦਰੀ ਰਾਜ ਮੰਤਰੀ ਵੀ ਹਨ ਹਾਲਾਂਕਿ ਭਾਜਪਾ ਨੇ ਆਪਣੀ ਉਮੀਦਵਾਰਾਂ ਦੀ ਸੂਚੀ ਵਿੱਚ ਸੋਮ ਪ੍ਰਕਾਸ਼ ਦਾ ਨਾਂਅ ਸ਼ਾਮਲ ਨਹੀਂ ਕੀਤਾ ਹੈ , ਜਿਸ ਤੋਂ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਪਾਰਟੀ ਉਨ੍ਹਾਂ ਦੀ ਟਿਕਟ ਕੱਟ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਾਰਟੀ ਉਨ੍ਹਾਂ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਦੇ ਨਾਂਅ ਉੱਤੇ ਵੀ ਵਿਚਾਰ ਕਰ ਰਹੀ ਹੈ।

 

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40027 posts
  • 0 comments
  • 0 fans