Menu

ਨਾਭਾ ਕਾਲਜ ’ਚ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਨਾਹ ਦਾ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰ

ਨਾਭਾ, 12 ਅਪ੍ਰੈਲ 2024 :ਬੀਤੀ ਦਿਨੀਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿਚ ਤਿੰਨ ਨੌਜਵਾਨਾਂ ਵੱਲੋਂ ਕਾਲਜ ਦੀ ਹੀ ਬੀ.ਏ ਫਸਟ ਈਅਰ ਦੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਤੀਸਰਾ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਸੀ। ਪੁਲਿਸ ਨੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮ ਹੁਣ ਪੁਲਿਸ ਦੀ ਗ੍ਰਿਫ਼ਤ ਵਿਚ ਹਨ। ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ 376 ਡੀ, 506 ਅਤੇ ਹੁਣ ਪੁਲਿਸ ਨੇ SC ਐਕਟ ਤਹਿਤ ਧਾਰਾ ’ਚ ਵਾਧਾ ਕਰ ਦਿੱਤਾ ਹੈ। ਕਿਉਂਕਿ ਪੀੜਤ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।

ਨਾਭਾ ਕੋਤਵਾਲੀ ਪੁਲਿਸ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਕਾਲਜ ’ਚ ਤਿੰਨ ਨੌਜਵਾਨਾਂ ਵੱਲੋ ਗੈਂਗਰੇਪ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨੋਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ ਅਤੇ ਜਿਸ ’ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇੱਕ ਅਰੋਪੀ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਸੀ ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਹੈ ਅਤੇ 8 ਅਪ੍ਰੈਲ ਨੂੰ ਪੀੜਤ ਲੜਕੀ ਅਤੇ ਉਸਦੇ ਮਾਤਾ ਪਿਤਾ ਵੱਲੋਂ ਰਿਪੋਰਟ ਦਰਜ ਕਰਵਾਈ ਗਈ ਕਿ ਲੜਕਿਆਂ ਵੱਲੋਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਤੂੰ ਕਿਸੇ ਨੂੰ ਦੱਸਿਆ ਸੋਚ ਲਵੀਂ, ਇਸ ਡਰ ਦੇ ਕਾਰਨ ਲੜਕੀ ਵੱਲੋਂ ਬਾਅਦ ’ਚ ਆਪਣੇ ਮਾਤਾ ਪਿਤਾ ਨੂੰ ਇਸ ਘਟਨਾ ਬਾਰੇ ਦੱਸਿਆ ਗਿਆ। ਜਿਸ ਤੋਂ ਬਾਅਦ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਰੇਪ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ। SHO ਨੇ ਦੱਸਿਆ ਕਿ ਹੁਣ ਪੁਲਿਸ ਵੱਲੋਂ SC ਐਕਟ ਦੇ ਤਹਿਤ ਧਾਰਾ ਵਿਚ ਵਾਧਾ ਕੀਤਾ ਗਿਆ ਹੈ, ਕਿਉਂਕਿ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਭਾਜਪਾ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਇਕ ਜੂਨ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ 7…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40106 posts
  • 0 comments
  • 0 fans