12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ ਟੱਕਰ ‘ਚ ਜਾਨ ਗਵਾਉਣ ਵਾਲੇ ਦੋ ਦੋਸਤਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਦਸੂਹਾ ਦੇ ਪਿੰਡ ਤਰਕੀਆਣਾ ਪਹੁੰਚੀਆਂ। ਲਾਸ਼ਾਂ ਦੇਖ ਕੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸ਼ਮਸ਼ਾਨਘਾਟ ਵਿਖੇ ਰੋਂਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਦੋਵਾਂ ਨੂੰ ਅੰਤਿਮ ਵਿਦਾਈ ਦਿੱਤੀ। ਮ੍ਰਿਤਕ 22 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਗਗਾ ਇਕੋ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਇੱਕੋ ਪਿੰਡ ਦੇ ਰਹਿਣ ਵਾਲੇ ਦੋ ਦੋਸਤਾਂ ਦੇ ਪਰਿਵਾਰਾਂ ਦਾ ਸੋਗ ਦੇਖ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ। ਦੋਵੇਂ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦੇ ਇੱਕ ਘਰ ਦੇ ਇਲਕੌਤੇ ਸਨ।
ਦੱਸ ਦੇਈਏ ਕਿ 7 ਮਾਰਚ 2024 ਨੂੰ ਅਮਰੀਕਾ ਦੇ ਕੈਲੀਫੋਰਨੀਆ ਅਤੇ ਨਿਊ ਮੈਕਸੀਕੋ ਦੇ ਵਿਚਕਾਰ ਹਾਈਵੇਅ 144 ‘ਤੇ ਇਹ ਹਾਦਸਾ ਵਾਪਰਿਆ ਸੀ, ਜਦੋਂ ਗਲਤ ਸਾਈਡ ਤੋਂ ਆ ਰਹੇ ਇੱਕ ਹੋਰ ਟ੍ਰੇਲਰ ਨੇ ਉਨ੍ਹਾਂ ਦੇ ਟ੍ਰੇਲਰ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ। 22 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ।
ਇਕ ਹੋਰ ਮੰਦਭਾਗੀ ਖਬਰ ਅਨੁਸਾਰ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਕਸਬਾ ਪੁਰਾਣਾ ਸ਼ਾਲਾ ਦੇ ਨੇੜਲੇ ਪਿੰਡ ਗੁਰੀਆ ਦੇ ਰਹਿਣ ਵਾਲੇ ਨੌਜਵਾਨ ਦੀ ਪਿਛਲੇ ਦਿਨੀਂ ਪੁਰਤਗਾਲ ’ਚ ਮੌਤ ਹੋ ਗਈ ਸੀ, ਜਿਸ ਦੀ ਅੱਜ ਜੱਦੀ ਪਿੰਡ ਵਿਖੇ ਮ੍ਰਿਤਕ ਦੇਹ ਪਹੁੰਚਣ ’ਤੇ ਪੂਰੇ ਪਿੰਡ ’ਚ ਆਤਮ ਦਾ ਮਾਹੌਲ ਛਾਹ ਗਿਆ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਕਰੀਬ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਅਤੇ ਪਰਵਾਰ ਦੇ ਸੁਨਹਿਰੀ ਭਵਿੱਖ ਲਈ ਪੁਰਤਗਾਲ ਗਿਆ ਸੀ। ਜਦਕਿ 40 ਦਿਨ ਪਹਿਲਾਂ ਉਸ ਦੀ ਭੇਤ ਭਰੇ ਹਾਲਾਤ ’ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਸੀ। ਅੱਜ ਕਰੀਬ 40 ਦਿਨ ਬਾਅਦ ਮਨਪ੍ਰੀਤ ਸਿੰਘ ਦਾ ਮ੍ਰਿਤਕ ਦੇਹ ਪਿੰਡ ਪੁੱਜੀ। ਨੌਜਵਾਨ ਦਾ ਮ੍ਰਿਤਕ ਸਰੀਰ ਪਿੰਡ ਪੁੱਜਣ ’ਤੇ ਜਿਥੇ ਪਰਿਵਾਰ ਲਾਸ਼ ਵੇਖ ਕੇ ਭੁੱਬਾਂ ਮਾਰ ਰੋਇਆ, ਉੱਥੇ ਹੀ ਪਿੰਡ ’ਚ ਮਾਤਮ ਛਾਅ ਗਿਆ।