Menu

ਟਿਕਟ ਮਿਲਣ ਤੋਂ ਮਗਰੋਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ

ਅੰਮ੍ਰਿਤਸਰ, 15 ਅਪ੍ਰੈਲ 2024-: ਕਾਂਗਰਸ ਵੱਲੋਂ ਟਿਕਟ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਦੁਆਬੇ ਵਿੱਚੋਂ ਜਲੰਧਰ ‘ਚ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੈਂ ਇਸ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਇਆ ਹਾਂ। ਮੈਂ ਸੇਵਕ ਬਣ ਕੇ ਜਲੰਧਰ ਅਤੇ ਦੁਆਬੇ ਵਿੱਚ ਮਾਣਕਾਂ ਕੋਲ ਜਾਣਾ ਹੈ।

ਮੈਂ ਜਲੰਧਰ ਨਿਵਾਸੀਆਂ ਅਤੇ ਦੁਆਬੇ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸ਼੍ਰੀ ਕ੍ਰਿਸ਼ਨ ਜੀ ਬਣ ਕੇ ਸੰਭਾਲੋ। ਵਾਹਿਗੁਰੂ ਮੈਨੂੰ ਹਿੰਮਤ ਦੇਵੇ ਕਿ ਮੈਂ ਲੋਕਾਂ ਦੀ ਸੇਵਾ ਕਰ ਸਕਾਂ ਜੋ ਮੇਰੇ ਤੇ ਲੋਕਾਂ ਨੇ ਆਸਾ ਰੱਖੀਆਂ ਹਨ ਮੈਂ ਉਨ੍ਹਾਂ ‘ਤੇ ਖਰਾ ਉਤਰ ਸਕਾਂ।

ਚੰਨੀ ਨੇ ਕਿਹਾ ਕਿ ਜਦੋਂ ਮੈਂ ਖਰੜ ਤੋਂ ਚਮਕੌਰ ਸਾਹਿਬ ਗਿਆ ਸੀ, ਉੱਥੇ ਵੀ ਜਾ ਕੇ ਮੈਂ ਲੋਕਾਂ ਦੀ ਸੇਵਾ ਕੀਤੀ। ਅੱਜ ਤੁਸੀਂ ਚਮਕੌਰ ਸਾਹਿਬ ਦੇਖੋ, ਜਿਹੜਾ ਪਹਿਲੇ ਸਮੇਂ ਵਿੱਚ ਵਿਛੜਿਆ ਹੋਇਆ ਇਲਾਕਾ ਮੰਨਿਆ ਜਾਂਦਾ ਸੀ। ਉੱਥੇ ਅੱਜ ਦੇ ਸਮੇਂ ਦੇ ਵਿੱਚ ਬਹੁਤ ਵੱਡੀ ਡਿਵੈਲਪਮੈਂਟ ਹੋਈ ਹੈ, ਮੈਂ ਉੱਥੇ ਆਜ਼ਾਦ ਲੜਿਆ ਹਾਂ ਅਤੇ ਮੈਨੂੰ ਲੋਕਾਂ ਨੇ ਆਜ਼ਾਦ ਜਿਤਾਇਆ ਸੀ। ਚਮਕੌਰ ਸਾਹਿਬ ਨੂੰ ਜਾਣ ਵਾਲੀ ਕੋਈ ਸੜਕ ਕੱਚੀ ਨਹੀਂ ਰਹੀ, ਭਾਵੇਂ ਉਹ ਖੇਤਾਂ ਨੂੰ ਜਾਂਦੀ ਹੈ, ਭਾਵੇਂ ਉਹ ਸ਼ਹਿਰ ਨੂੰ ਜਾਂਦੀ ਹੋਵੇ।  ਕਿਹਾ ਕਿ ਮੈਨੂੰ ਡਿਵੈਲਪਮੈਂਟ ਦਾ ਸ਼ੌਂਕ ਹੈ, ਇਸ ਕਰਕੇ ਮੈਂ ਜਲੰਧਰ ਤੋਂ ਚੋਣ ਲੜਨ ਜਾ ਰਿਹਾ ਹਾਂ। ਮੇਰੇ ਗੋਤ ਦੇ ਜਠੇਰੇ ਜਲੰਧਰ ਦੇ ਵਿੱਚ ਰਹਿੰਦੇ ਹਨ ਅੱਜ ਮੈਂ ਵਾਪਸ ਉਸ ਧਰਤੀ ‘ਤੇ ਜਾ ਰਿਹਾ ਹਾਂ ਅਤੇ ਪਰਮਾਤਮਾ ਤਰੱਕੀਆਂ ਬਖਸ਼ੇ।

ਜਲੰਧਰ ਤੋਂ ਉਮੀਦਵਾਰਾ ਚੰਨੀ ਨੇ ਕਿਹਾ ਕਿ ਜਿਹੜੀ ਅੱਜ ਲੜਾਈ ਹੈ, ਉਹ ਪੰਜਾਬ ਦੀ ਹੋਂਦ ਦੀ ਲੜਾਈ ਹੈ। ਜਿਹੜਾ ਮੁੱਖ ਮੰਤਰੀ ਕੇਂਦਰ ਦੇ ਨਾਲ ਮਿਲ ਕੇ ਪੰਜਾਬ ਦੇ ਖਿਲਾਫ ਸਾਜ਼ਿਸ਼ਾਂ ਕਰ ਰਿਹਾ ਹੈ, ਜਿਸ ਨੇ ਕਿਸਾਨੀ ਨੂੰ ਖਤਮ ਕਰਨ ਲਈ ਗੋਲੀਆਂ ਚਲਵਾਈਆਂ, ਉਨ੍ਹਾਂ ਦਾ ਸਾਥ ਦਿੱਤਾ। ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਐਨਐਸਏ ਲਗਾ ਕੇ ਅੰਦਰ ਡੱਕਿਆ ਹੈ, ਉਸ ਮੁੱਖ ਮੰਤਰੀ ਨੂੰ ਅੱਜ ਸਬਕ ਸਿਖਾਉਣ ਦਾ ਮੌਕਾ ਹੈ। ਜਿਹੜੀ ਸਰਕਾਰ ਕੇਂਦਰ ਦੀ ਪੰਜਾਬ ਦੇ ਲੋਕਾਂ ਨੂੰ ਤੋੜਨਾ ਚਾਹੁੰਦੀ ਹੈ, ਜਿਹੜੇ ਪੰਜਾਬ ਦੇ ਵਿਰੋਧੀ ਹਨ, ਅੱਜ ਉਨ੍ਹਾਂ ਨੂੰ ਪਛਾੜਨ ਦੀ ਲੋੜ ਹੈ। ਇਹ ਹੋਂਦ ਦੀ ਲੜਾਈ ਅਸੀਂ ਅੱਗੇ ਹੋ ਕੇ ਲੜਾਂਗੇ। ਇਸ ਦੇ ਨਾਲ ਹੀ ਜਦੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਪੁੱਛਿਆ ਗਿਆ ਕਿ ਭਾਜਪਾ ਦਾ ਕਹਿਣਾ ਹੈ ਕਿ ਅਬਕੀ ਬਾਰ 400 ਤੋਂ ਪਾਰ ਤਾਂ ਚੰਨੀ ਨੇ ਕਿਹਾ ਕਿ ਇਹ ਦਿੱਲੀ ਦੀਆਂ ਗੱਲਾਂ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans