Menu

ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਦੌਰਾਨ ਭਾਵੁਕ ਹੋਏ ਸੀ ਐਮ ਮਾਨ

ਨਵੀਂ ਦਿੱਲੀ, 15 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਨਜ਼ਰ ਆਏ। ਮਾਨ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੂੰ ਅੱਤਵਾਦੀਆਂ ਵਾਂਗ ਮਿਲਾਇਆ ਗਿਆ ਹੈ ਇਹ ਤਾਨਾਸ਼ਾਹੀ ਦੀ ਹੱਦ ਹੈ।

 

ਭਗਵੰਤ ਮਾਨ ਨੇ ਕਿਹਾ ਕਿ ਅੱਧੇ ਘੰਟੇ ਤੱਕ ਮੁਲਾਕਾਤ ਹੋਈ ਇਸ ਦੌਰਾਨ ਦਿਲ ਨੂੰ ਬਹੁਤ ਦੁੱਖ ਹੋਇਆ। ਖ਼ਤਰਨਕਾਰ ਅਪਰਾਧੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵੀ ਕੇਜਰੀਵਾਲ ਨੂੰ ਵਾਂਝਾ ਰੱਖਿਆ ਜਾ ਰਿਹਾ ਹੈ। ਸ਼ੀਸ਼ੇ ਤੋਂ ਪਾਰ ਫੋਨ ਉੱਤੇ ਗੱਲਬਾਤ ਕਰਵਾਈ ਗਈ। ਸ਼ੀਸ਼ਾ ਵੀ ਗੰਦਾ ਸੀ, ਸ਼ਕਲ ਵੀ ਪੂਰੀ ਤਰ੍ਹਾਂ ਸਾਫ਼ ਨਹੀਂ ਨਜ਼ਰ ਆਉਂਦੀ ਹੈ। ਕੇਜਰੀਵਾਲ ਕੱਟੜ ਇਮਾਨਦਾਰ ਹਨ ਤੇ ਉਨ੍ਹਾਂ ਨਾਲ ਇਹੋ ਜਿਹਾ ਵਰਤਾਓ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਹੱਲਾ ਕਲੀਨਿਕ ਬਣਵਾ ਦਿੱਤੇ ਇਸ ਲਈ ਤੰਗ ਕੀਤਾ ਜਾ ਰਿਹਾ ਹੈ, ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਓਗੇ ਪਰ ਉਨ੍ਹਾਂ ਦੀ ਸੋਚ ਨੂੰ ਕਿੰਝ ਕੈਦ ਕਰੋਗੇ।

ਮਾਨ ਨੇ ਕਿਹਾ, “ਇਸ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੇ  ਕਿਹਾ ਕਿ ਮੇਰੀ ਫ਼ਿਕਰ ਨਾ ਕਰੋ, ਇਹ ਦੱਸੋ ਪੰਜਾਬ ਦੇ ਹਲਾਤ ਕਿਹੋ ਜਿਹੇ ਹਨ, ਉੱਥੇ ਸੁਵਿਧਾਵਾਂ ਮਿਲ ਰਹੀਆਂ ਹਨ ਜਾਂ ਨਹੀਂ, ਮੈਂ ਕਿਹਾ ਸਭ ਠੀਕ ਚੱਲ ਰਿਹਾ ਹੈ, ਵਿਧਾਇਕਾਂ ਲਈ ਕਿਹਾ ਹੈ ਕਿ ਮੇਰੀ ਫਿਕਰ ਨਾ ਕਰੋ ਬੱਸ ਲੋਕਾਂ ਲਈ ਕੰਮ ਕਰੋ।” ਉੱਥੇ ਹੀ ਮੀਟਿੰਗ ਚੋਂ ਬਾਅਦ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਅਗਲੇ ਹਫ਼ਤੇ ਅਰਵਿੰਦ ਕੇਜਰੀਵਾਲ ਦੋ ਮੰਤਰੀਆਂ ਨੂੰ ਬੈਠਕ ਲਈ ਬੁਲਾਉਣਗੇ ਤੇ ਮੁੱਦਿਆਂ ਉੱਤੇ ਚਰਚਾ ਕੀਤੀ ਜਾਵੇਗੀ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans