Menu

ਭਾਜਪਾ ਵੱਲੋਂ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ,ਬਠਿੰਡਾ ਤੋਂ ਪਰਮਪਾਲ ਕੌਰ ਮਲੂਕਾ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ , 16 ਅਪ੍ਰੈਲ 2024- ਭਾਜਪਾ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਅਪਣੇ 3 ਉਮੀਦਵਾਰ ਐਲਾਨੇ ਹਨ।  ਇਸ ਵਿਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਮਲੂਕਾ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ (ਸੋਮ ਪ੍ਰਕਾਸ਼ ਦੇ ਪਤਨੀ) ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

file photo

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ। ਇਸ ਵਾਰ ਭਾਜਪਾ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਸੀ ਤੇ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਉਨ੍ਹਾਂ ‘ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ।

 

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans