Menu

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ , ASI ਦੀ ਮੌਤ, ਆਰੋਪੀ ਨੇ ਖੁਦ ਨੂੰ ਵੀ ਮਾਰੀ ਗੋਲੀ

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ ਦੇ ਨੰਦਨਗਰੀ ‘ਚ ਇਕ ਵਿਅਕਤੀ ਨੇ ਦੋ ਲੋਕਾਂ ਨੂੰ ਗੋਲੀ ਮਾਰਨ ਮਗਰੋਂ ਖੁਦ ਨੂੰ ਵੀ ਗੋਲੀ ਮਾਰ ਲਈ ਹੈ। ਇਹ ਘਟਨਾ ਮੀਤ ਨਗਰ ਫਲਾਈਓਵਰ ‘ਤੇ ਵਾਪਰੀ ਹੈ। ਮ੍ਰਿਤਕ ਦਿਨੇਸ਼ ਸ਼ਰਮਾ ਦਿੱਲੀ ਪੁਲਿਸ ਵਿੱਚ ਸਹਾਇਕ ਸਬ ਇੰਸਪੈਕਟਰ ਸੀ। ਇਹ ਘਟਨਾ ਅੱਜ ਦੁਪਹਿਰ  11:45 ਵਜੇ ਦੇ ਕਰੀਬ ਉਸ ਸਮੇਂ ਵਾਪਰੀ ,ਜਦੋਂ ਮੀਤ ਨਗਰ ਫਲਾਈਓਵਰ ‘ਤੇ ਸ਼ਖਸ ਨੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ‘ਚ ਦਿੱਲੀ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਦਿਨੇਸ਼ ਸ਼ਰਮਾ ਦੀ ਮੌਤ ਹੋ ਗਈ, ਜਦਕਿ 30 ਸਾਲਾ ਅਮਿਤ ਕੁਮਾਰ ਹਸਪਤਾਲ ‘ਚ ਜ਼ੇਰੇ ਇਲਾਜ ਹੈ।

ਜਾਣਕਾਰੀ ਅਨੁਸਾਰ ਮੁਕੇਸ਼ ਕੁਮਾਰ ਨੇ ਅਚਾਨਕ ਪਿਸਤੌਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਪਹਿਲੀ ਗੋਲੀ ਇੱਕ ਬਾਈਕ ‘ਤੇ ਚਲਾਈ ਪਰ ਬਾਈਕ ਸਵਾਰ ਖੁਸ਼ਕਿਸਮਤ ਸੀ ਕਿ ਵਾਲ -ਵਾਲ ਬਚ ਗਿਆ। ਓਦੋਂ ਹੀ ਪਿੱਛੇ ਤੋਂ ਦਿਨੇਸ਼ ਸ਼ਰਮਾ ਆ ਰਹੇ ਸੀ, ਜਿਸ ‘ਤੇ ਮੁਕੇਸ਼ ਨੇ ਗੋਲੀ ਚਲਾ ਦਿੱਤੀ। ਜਦੋਂ ਤੱਕ ਦਿਨੇਸ਼ ਸ਼ਰਮਾ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਤੁਰੰਤ ਬਾਅਦ ਮੁਕੇਸ਼ ਨੇ ਸਕੂਟਰੀ ‘ਤੇ ਜਾ ਰਹੇ ਅਮਿਤ ‘ਤੇ ਗੋਲੀ ਚਲਾ ਦਿੱਤੀ। ਗੋਲੀ ਅਮਿਤ ਦੀ ਕਮਰ ‘ਚ ਲੱਗੀ ਹੈ, ਫਿਲਹਾਲ ਅਮਿਤ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਏਐਸਆਈ ਦਿਨੇਸ਼ ਸ਼ਰਮਾ ਦਿੱਲੀ ਪੁਲੀਸ ਦੀ ਸਪੈਸ਼ਲ ਬਰਾਂਚ ਵਿੱਚ ਤਾਇਨਾਤ ਸਨ। ਜਦੋਂ ਗੋਲੀਬਾਰੀ ਦੀ ਘਟਨਾ ਵਾਪਰੀ, ਉਹ ਆਪਣੇ ਮੋਟਰਸਾਈਕਲ  ‘ਤੇ ਜਾ ਰਿਹਾ ਸੀ ਅਤੇ ਇਸ ਦੌਰਾਨ ਮੁਲਜ਼ਮ ਨੇ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਵਿਅਕਤੀ ਦੀ ਪਛਾਣ ਅਮਿਤ ਕੁਮਾਰ (30 ਸਾਲ) ਵਜੋਂ ਹੋਈ ਹੈ, ਜੋ ਸ਼ਿਵ ਵਿਹਾਰ, ਕਰਾਵਲ ਨਗਰ ਦਾ ਰਹਿਣ ਵਾਲਾ ਹੈ। ਉਸ ਦੀ ਕਮਰ ਵਿੱਚ ਗੋਲੀ ਲੱਗੀ ਸੀ।

ਇਸ ਤੋਂ ਬਾਅਦ ਦੋਸ਼ੀ ਮੁਕੇਸ਼ ਇੱਕ ਆਟੋ ਵਿੱਚ ਬੈਠ ਗਿਆ ਅਤੇ ਆਟੋ ਚਾਲਕ ਨੂੰ ਚੱਲਣ ਲਈ ਕਿਹਾ। ਜਦੋਂ ਆਟੋ ਚਾਲਕ ਨੇ ਮਨ੍ਹਾ ਕੀਤਾ ਤਾਂ ਮੁਕੇਸ਼ ਨੇ ਆਟੋ ਚਾਲਕ ‘ਤੇ ਵੀ ਗੋਲੀ ਚਲਾ ਦਿੱਤੀ ਪਰ ਆਟੋ ਚਾਲਕ ਨੇ ਕਿਸੇ ਤਰ੍ਹਾਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਮੁਕੇਸ਼ ਨੇ ਆਟੋ ਦੀ ਪਿਛਲੀ ਸੀਟ ‘ਤੇ ਬੈਠ ਕੇ ਆਪਣੇ ਸਿਰ ‘ਚ ਗੋਲੀ ਮਾਰ ਲਈ। ਫਿਲਹਾਲ ਇਸ ਪੂਰੇ ਮਾਮਲੇ ‘ਤੇ ਦਿੱਲੀ ਪੁਲਸ ਦਾ ਕਹਿਣਾ ਹੈ ਕਿ 44 ਸਾਲਾ ਮੁਕੇਸ਼ ਨੰਦ ਨਗਰੀ ਝੁੱਗੀ ਦਾ ਰਹਿਣ ਵਾਲਾ ਹੈ। ਉਸ ਨੇ ਇਹ ਅਪਰਾਧ ਕਿਉਂ ਕੀਤਾ ਫਿਲਹਾਲ ਇਹ ਸਪੱਸ਼ਟ ਨਹੀਂ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

 

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans