Menu

AAP ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ,ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦਾ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸ਼ਾਮਲ

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਗੁਜਰਾਤ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਅਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ਵਿਚ ਸੱਭ ਤੋਂ ਪਹਿਲਾਂ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਹੈ। ਮਨੀਸ਼ ਸਿਸੋਦੀਆ ਦਾ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਹੈ, ਜੋ ਪਿਛਲੇ ਇਕ ਸਾਲ ਤੋਂ ਜੇਲ ਵਿਚ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਤੇਂਦਰ ਜੈਨ ਦੇ ਨਾਂ ਸੂਚੀ ਵਿਚ ਸ਼ਾਮਲ ਹਨ।

Photo

ਆਮ ਆਦਮੀ ਪਾਰਟੀ ਨੇ ਗੁਜਰਾਤ ਵਿਚ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਸ਼ਾਮਲ ਕੀਤੇ ਹਨ। ਇਸ ਤੋਂ ਇਲਾਵਾ ਰਾਘਵ ਚੱਢਾ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਅਮਨ ਅਰੋੜਾ ਦੇ ਨਾਂ ਵੀ ਇਸ ਸੂਚੀ ‘ਚ ਹਨ। ਇਸ ਦੇ ਨਾਲ ਹੀ ਗੁਜਰਾਤ ਚੋਣਾਂ ਦੇ ਸਟਾਰ ਪ੍ਰਚਾਰਕਾਂ ਵਿਚ ਇਸੂਦਨ ਗੜਵੀ, ਹੇਮੰਤ ਖਾਵਾ, ਸੁਧੀਰ ਵਾਘਾਨੀ, ਅਲਪੇਸ਼ ਕਥੀਰੀਆ, ਰਾਜੂਭਾਈ ਸੋਲੰਕੀ, ਜਗਮਾਲਭਾਈ ਵਾਲਾ, ਕੈਲਾਸ਼ ਗੜ੍ਹਵੀ, ਡਾਕਟਰ ਰਮੇਸ਼ ਪਟੇਲ, ਪ੍ਰਵੀਨ ਰਾਮ, ਪੰਕਜ ਪਟੇਲ ਦੇ ਨਾਂ ਸ਼ਾਮਲ ਹਨ।

ਦੱਸ ਦੇਈਏ ਕਿ ਗੁਜਰਾਤ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੰਡੀਆ ਅਲਾਇੰਸ ਦੇ ਤਹਿਤ ਇਕੱਠੇ ਚੋਣ ਲੜ ਰਹੇ ਹਨ। ਸੀਟ ਸ਼ੇਅਰਿੰਗ ਫਾਰਮੂਲੇ ਤਹਿਤ ਆਮ ਆਦਮੀ ਪਾਰਟੀ ਗੁਜਰਾਤ ਦੀਆਂ ਭਰੂਚ ਅਤੇ ਭਾਵਨਗਰ ਸੀਟਾਂ ਤੋਂ ਚੋਣ ਲੜ ਰਹੀ ਹੈ। ਚਿਤਰਾ ਵਸਾਵਾ ਨੂੰ ਭਰੂਚ ਸੀਟ ਤੋਂ ਅਤੇ ਉਮੇਸ਼ ਭਾਈ ਮਕਵਾਨਾ ਨੂੰ ਭਾਵਨਗਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans