Menu

ਕਿਸਾਨਾਂ ਦਾ ਵੱਡਾ ਐਲਾਨ- ਸ਼ੰਭੂ ਬਾਰਡਰ ‘ਤੇ ਅਣਮਿੱਥੇ ਸਮੇਂ ਲਈ ਰੋਕੀਆਂ ਜਾਣਗੀਆਂ ਰੇਲਾਂ

ਸੰਭੂ 17 ਅਪ੍ਰੈਲ 2024- ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ‘ਤੇ ਰੇਲਾਂ ਰੋਕਣਗੇ। ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਧਰਨਾ 16 ਅਪਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਜੇਲ੍ਹ ਵਿੱਚ ਬੰਦ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ। ਉਨ੍ਹਾਂ ਕਿਹਾ ਕਿ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ, ਉਸ ‘ਚ WTO ਤੋਂ ਬਾਹਰ ਹੋਣ ਦੇ ਮੁੱਦੇ ‘ਤੇ ਤੁਹਾਡਾ ਕੀ ਸਟੈਂਡ ਹੋਵੇਗਾ? ਲਖੀਮਪੁਰ ਖੀਰੀ ਤੇ ਸ਼ੁਭਕਰਨ ਮਾਮਲੇ ‘ਤੇ ਦੋਸ਼ੀਆਂ ਨੂੰ ਕਿਵੇਂ ਸਜ਼ਾ ਮਿਲੇਗੀ? ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵੀ ਕੁਝ ਮੰਗਾਂ, ਖਾਸ ਕਰਕੇ ਮਨਰੇਗਾ ਅਤੇ 200 ਦਿਨਾਂ ਤੋਂ 700 ਰੁਪਏ ਦਿਹਾੜੀ ਨਾਲ ਸਬੰਧਤ ਮੰਗਾਂ ‘ਤੇ ਸਫਾਈ ਨਹੀਂ ਦਿੱਤੀ ਹੈ।ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਅਸੀਂ 23 ਅਪ੍ਰੈਲ ਦਾ ਸਮਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਖੇਤੀਬਾੜੀ ਮੰਤਰੀ ਨੂੰ ਆ ਕੇ ਉਨ੍ਹਾਂ ਨਾਲ ਗੱਲ ਕਰਨ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰਿਹਾਅ ਕਰਨ ਤੋਂ ਭੱਜ ਰਹੀ ਹੈ। ਹਰਿਆਣਾ ਦੇ ਅਧਿਕਾਰੀਆਂ ਨੇ ਮੰਨ ਲਿਆ ਸੀ ਕਿ ਕਿਸਾਨਾਂ ਨੂੰ 16 ਅਪ੍ਰੈਲ ਤੱਕ ਰਿਹਾਅ ਕਰ ਦਿੱਤਾ ਜਾਵੇਗਾ।ਪੰਧੇਰ ਨੇ ਕਿਹਾ ਕਿ ਅਸੀਂ ਰੇਲਾਂ ਨੂੰ ਰੋਕਣਾ ਨਹੀਂ ਚਾਹੁੰਦੇ, ਪਰ ਇਹ ਸਰਕਾਰ ਦੀ ਨਾਕਾਮੀ ਹੈ। ਸਰਕਾਰ ਨੇ ਆਪਣਾ ਵਾਅਦਾ ਤੋੜਿਆ ਹੈ। ਸਰਕਾਰ ਰੇਲ ਗੱਡੀਆਂ ਨੂੰ ਰੋਕਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਰੇਲ ਗੱਡੀਆਂ ਨੂੰ ਅਣਮਿੱਥੇ ਸਮੇਂ ਲਈ ਰੋਕਿਆ ਜਾ ਰਿਹਾ ਹੈ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans