Menu

ਸਿੱਧੂ ਮੂਸੇਵਾਲਾ ਦੀ ਮਾਤਾ ਦੇ ਫ਼ਰਜ਼ੀ ਦਸਤਖ਼ਤ ਤੇ ਫ਼ਰਜ਼ੀ ਮੋਹਰ ਲਗਾ ਕੇ ਲਗਵਾਈ ਪੈਨਸ਼ਨ, 2 ਅਣਪਛਾਤਿਆਂ ਖਿਲਾਫ ਮਾਮਲਾ ਦਰਜ਼

ਮਾਨਸਾ, 17 ਅਪ੍ਰੈਲ 2024- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਹਾਲਾਂਕਿ ਸਮਾਂ ਰਹਿੰਦੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਮਾਮਲਾ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਪੈਨਸ਼ਨ ਲੈਣ ਦਾ ਹੈ। ਸਰਪੰਚ ਦੇ ਪਤੀ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਵਾਸੀ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰ ਕਾਰਡ ਨਾਲ ਛੇੜਛਾੜ ਕੀਤੀ ਗਈ। ਫੋਟੋ ਬਦਲ ਕੇ ਅੰਗਹੀਣ ਪੈਨਸ਼ਨ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ‘ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਸੀ। ਜਦੋਂ ਇਸ ਦਾ ਪਤਾ ਲੱਗਾ ਤਾਂ ਇਸ ਦੀ ਜਾਂਚ ਕੀਤੀ ਗਈ।ਇਸ ਦੌਰਾਨ ਪਤਾ ਲੱਗਾ ਕਿ ਪਿੰਡ ਮੂਸੇ ਵਿੱਚ ਪਰਮਜੀਤ ਕੌਰ ਨਾਂ ਦੀ ਕੋਈ ਔਰਤ ਨਹੀਂ ਸੀ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਐਸਪੀ ਮਾਨਸਾ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਮਾਮਲਾ ਪੂਰੀ ਸਾਜ਼ਿਸ਼ ਦੇ ਤਹਿਤ ਰਚਿਆ ਗਿਆ ਸੀ। ਇਸ ਮਾਮਲੇ ਵਿੱਚ ਦੋਸ਼ੀਆਂ ਨੇ ਸੀਡੀਪੀਓ ਦਫ਼ਤਰ ਵਿੱਚ ਅੰਗਹੀਣ ਪੈਨਸ਼ਨ ਲਈ ਆਨਲਾਈਨ ਅਪਲਾਈ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਦਸਤਾਵੇਜ਼ ਜਾਅਲੀ ਬਣਾਏ ਸਨ। ਇੱਥੋਂ ਤੱਕ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਵੀ ਜਾਅਲੀ ਸਨ।ਜਦੋਂ 17 ਫਰਵਰੀ ਨੂੰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਪੂਰੇ ਪਿੰਡ ਵਿੱਚ ਆ ਕੇ ਜਾਂਚ ਕੀਤੀ। ਪਰ ਇਸ ਔਰਤ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 21 ਫਰਵਰੀ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਕਰੀਬ ਦੋ ਮਹੀਨੇ ਤੱਕ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ 2 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕੀਤੇ…

14 ਫਰਵਰੀ 2025-: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਦੁਨੀਆਂ…

ਸਤੇਂਦਰ ਜੈਨ ਦੀਆਂ ਵਧੀਆਂ ਮੁਸ਼ਕਲਾਂ…

ਨਵੀਂ ਦਿੱਲੀ,  : ਆਮ ਆਦਮੀ ਪਾਰਟੀ ਦੇ…

ਸੁਪਰੀਮ ਕੋਰਟ ਨੇ IAS ਟ੍ਰੇਨੀ…

ਨਵੀਂ ਦਿੱਲੀ, 14 ਫਰਵਰੀ- ਸੁਪਰੀਮ ਕੋਰਟ ਨੇ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Listen Live

Subscription Radio Punjab Today

Subscription For Radio Punjab Today

ਭਾਰਤ ਤੇ ਅਮਰੀਕਾ ਨੇ ਆਪਸੀ ਸਹਿਯੋਗ ਵਧਾਉਣ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ ਸਹਿਯੋਗ ਦੇ ਮੁੱਖ ਥੰਮ੍ਹਾਂ – ਰੱਖਿਆ, ਨਿਵੇਸ਼ ਅਤੇ ਵਪਾਰ, ਊਰਜਾ ਸੁਰੱਖਿਆ, ਤਕਨਾਲੋਜੀ…

ਸੰਘੀ ਜੱਜ ਵੱਲੋਂ ਮੁਲਾਜ਼ਮਾਂ ਦੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਮਾਸਾਚੂਸੈਟਸ ਦੀ ਇਕ ਅਦਾਲਤ…

ਅਮਰੀਕਾ ਤੇ ਭਾਰਤ ਵਿਚਾਲੇ ਟੈਕਸ,…

ਸੈਕਰਾਮੈਂਟੋ,ਕੈਲਫੋਰਨੀਆ (ਹੁਸਨ ਲੜੋਆ ਬੰਗਾ)-ਸਾਂਸਦ  ਥਾਨੇਦਾਰ ਨੇ ਪ੍ਰਧਾਨ…

ਅਮਰੀਕਾ ‘ਚੋਂ ਕੱਢੇ ਜਾ ਸਕਦੇ…

13 ਫਰਵਰੀ -ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼…

Our Facebook

Social Counter

  • 45577 posts
  • 0 comments
  • 0 fans