Menu

ਭਗਵਾਨ ਦੀ ਹੋਈ ਕ੍ਰਿਪਾ, ਵਿਰੋਧੀਆਂ ਨੇ ਵੀ ਪਾਈਆਂ ਜੱਫੀਆਂ

ਜਲੰਧਰ 17 ਅਪ੍ਰੈਲ 2024- ਜਲੰਧਰ ਸੂਬੇ ਦੀ ਸਭ ਤੋਂ ਮਸ਼ਹੂਰ ਸੀਟ ਬਣ ਗਿਆ ਹੈ। ਮੁਕਾਬਲੇ ਵਿੱਚ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਵੱਲੋਂ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਵੱਲੋਂ ਪਵਨ ਕੁਮਾਰ ਟੀਨੂੰ ਅਤੇ ਬਸਪਾ ਵੱਲੋਂ ਬਲਵਿੰਦਰ ਕੁਮਾਰ ਦੇ ਨਾਂ ਸਾਹਮਣੇ ਆਏ ਹਨ। ਹਾਲਾਂਕਿ ਅਕਾਲੀ ਦਲ ਨੇ ਅਜੇ ਤੱਕ ਕੋਈ ਨਾਂ ਫਾਈਨਲ ਨਹੀਂ ਕੀਤਾ ਹੈ। ਸਾਰੀਆਂ ਪਾਰਟੀਆਂ ਨੇ ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਸ਼੍ਰੀ ਦੇਵੀ ਤਾਲਾਬ ਮੰਦਿਰ ਵਿੱਚ ਕੱਲ ਯਾਨੀ ਮੰਗਲਵਾਰ ਨੂੰ ਸ਼੍ਰੀ ਰਾਮ ਨੌਮੀ ਦੇ ਸਬੰਧ ਵਿੱਚ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਮੁੱਖ ਤੌਰ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।ਇਸ ਦੌਰਾਨ ਕੁਝ ਅਜਿਹੀਆਂ ਫੋਟੋਆਂ ਵੀਡਿਓ ਸਾਹਮਣੇ ਆਈਆਂ ਹਨ, ਜੋਕਿ ਸਿਆਸਤ ਵਿਚ ਘੱਟ ਹੀ ਵੇਖਣ ਨੂੰ ਮਿਲਦੀਆਂ ਹਨ। ਇਨ੍ਹਾਂ ‘ਚ ਸਾਰੀਆਂ ਪਾਰਟੀਆਂ ਦੇ ਆਗੂ ਇੱਕੋ ਮੰਚ ‘ਤੇ ਇਕੱਠੇ ਨਜ਼ਰ ਆ ਰਹੇ ਹਨ।

ਇਸ ਪ੍ਰੋਗਰਾਮ ‘ਚ ਭਾਜਪਾ ਤੋਂ ਐਮਪੀ ਉਮੀਦਵਾਰ ਸੁਸ਼ੀਲ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ, ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਦੀ ਮਾਤਾ, ਆਮ ਆਦਮੀ ਪਾਰਟੀ ਤੋਂ ਪਵਨ ਟੀਨੂੰ, ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਪੰਜਾਬ ਦੇ ਸਾਬਕਾ ਸੀਐਮ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਸ਼ਮੂਲੀਅਤ ਕੀਤੀ ਜੋ ਇੱਕੋ ਹੀ ਮੰਚ ‘ਤੇ ਬੈਠੇ ਨਜ਼ਰ ਆਏ।

ਪ੍ਰੋਗਰਾਮ ਦੌਰਾਨ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਇੱਕ ਦੂਜੇ ਦੇ ਗਲ ਲੱਗੇ। ਇਸੇ ਤਰ੍ਹਾਂ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੌਜੂਦਾ ਮੰਤਰੀ ਬਲਕਾਰ ਸਿੰਘ ਦੇ ਗਲੇ ਲੱਗੇ, ਉਥੇ ਹੀ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਂ ਦੇ ਪੈਰ ਛੂ ਕੇ ਅਸ਼ੀਰਵਾਦ ਵੀ ਲਿਆ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans