ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ, ਅਸਲ ‘ਚ ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਦਰਅਸਲ, ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।
ਅਦਾਲਤ ਵਿੱਚ ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ। ਦੱਸ ਦਈਏ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਦੇ ਹੀ ਡਾ: ਅਮਨਦੀਪ ਕੌਰ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਸਤਨਾਮ ਸਿੰਘ ‘ਤੇ ਇਕ ਕਾਲਜ ਦੇ ਪ੍ਰਿੰਸੀਪਲ ਨੂੰ ਫਰਜ਼ੀ ਪੀਏ ਦੱਸ ਕੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਸੀ।
ਇੱਥੋਂ ਤੱਕ ਕਿ ਸਤਨਾਮ ਸਿੰਘ ਦੀ ਫੋਟੋ ਅਤੇ ਫ਼ੋਨ ਨੰਬਰ ਵੀ ਜਨਤਕ ਕੀਤੇ ਗਏ ਸਨ। ਜਿਸ ਤੋਂ ਬਾਅਦ ਸਤਨਾਮ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਵਿਧਾਇਕ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਵਿਧਾਇਕ ਨੂੰ ਦੋ ਵਾਰ ਤਲਬ ਕੀਤਾ ਪਰ ਉਹ ਨਹੀਂ ਪਹੁੰਚੇ, ਜਿਸ ਤੋਂ ਬਾਅਦ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ।